ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੱਢਿਆ ਡਰਾਅ

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੱਢਿਆ ਡਰਾਅ

ਫਰੀਦਕੋਟ 2 ਜੂਨ () ਸਹਾਇਕ ਕਮਿਸ਼ਨਰ ਫਰੀਦਕੋਟ  ਸ. ਗੁਰਕਿਰਨਦੀਪ ਸਿੰਘ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਕਾਰਜ਼ਕਾਰਨੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ) ਸਕੀਮ ਸਾਲ 2025-26 ਅਤੇ ਸਬ-ਮਿਸ਼ਨ ਆਨ ਅੇਗਰੀਕਲਚਰ ਮੈਕੇਨਾਇਜ਼ੇਸ਼ਨ (ਸਮੈਮ) ਸਕੀਮ ਸਾਲ 2025-26 ਅਧੀਨ ਖੇਤੀਬਾੜੀ ਮਸ਼ੀਨਰੀ ਤੇ ਸਬਸਿਡੀ ਪ੍ਰਾਪਤ ਕਰਨ ਲਈ ਆਈਆਂ ਅਰਜ਼ੀਆਂ ਦੀ ਚੋਣ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ  ਨੇ ਦੱਸਿਆ ਕਿ ਸੀ.ਆਰ.ਐਮ ਸਕੀਮ ਵਿੱਚ ਕਸਟਮ ਹਾਇਰਿੰਗ ਸੈਟਰਾਂ ਦੀਆਂ 203 ਅਰਜੀਆਂ ਅਤੇ ਨਿੱਜੀ ਕਿਸਾਨਾਂ ਦੀਆਂ 279 ਅਰਜੀਆਂ ਪ੍ਰਾਪਤ ਹੋਈਆਂ ਸਨ ਅਤੇ ਸਮੈਮ ਸਕੀਮ ਵਿੱਚ ਕਸਟਮ ਹਾਇਰਿੰਗ ਸੈਟਰਾਂ ਦੀਆਂ 22 ਅਰਜੀਆਂ ਅਤੇ ਨਿੱਜੀ ਕਿਸਾਨਾਂ ਦੀਆਂ 49 ਅਰਜੀਆਂ ਪ੍ਰਾਪਤ ਹੋਈਆਂ ਸਨ। ਸੀ.ਆਰ.ਐਮ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾਣਗੀਆਂਜਿਵੇਂ ਕਿ ਜਿਲ੍ਹੇ ਵਿੱਚ ਕੁੱਲ 10 ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕੀਤੇ ਜਾਣਗੇ ਜਿਨ੍ਹਾਂ ਦੀ ਲਾਗਤ 30 ਲੱਖ ਪ੍ਰਤੀ ਕਸਟਮ ਹਾਇਰਿੰਗ ਸੈਂਟਰ ਹੋਵੇਗੀ ਅਤੇ ਸਰਕਾਰ ਵੱਲੋਂ ਉਸ ਤੇ ਵੱਧ ਤੋਂ ਵੱਧ 80% ਸਬਸਿਡੀ (ਭਾਵ 24 ਲੱਖ ਰੁ:) ਦਿੱਤੀ ਜਾਵੇਗੀ। ਸੀ.ਆਰ.ਐਮ ਸਕੀਮ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਵਿੱਚ ਵੱਖ-ਵੱਖ ਖੇਤੀ ਮਸ਼ੀਨਰੀ ਜਿਵੇਂ ਕਿ ਟਰੈਕਟਰਬੇਲਰਰੈਕਸੁਪਰ ਸੀਡਰਸਰਫੇਸ ਸੀਡਰਸਮਰਾਟ ਸੀਡਰਪੈਡੀ ਸਟਰਾਅ ਚੋਪਰਮਲਚਰਜੀਰੋ ਟਿਲ ਡਰਿੱਲਉਲਟਾਂਵੇ ਹੱਲ ਆਦਿ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ  ਸੀ.ਆਰ.ਐਮ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇਹ ਮਸ਼ੀਨਾਂ ਨਿੱਜੀ ਕਿਸਾਨਾਂ ਨੂੰ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਬਚਾਇਆ ਜਾ ਸਕੇ।

 ਇਸ ਦੇ ਨਾਲ ਹੀ ਸਹਾਇਕ ਕਮਿਸ਼ਨਰਫਰੀਦਕੋਟ ਦੀ ਅਗਵਾਈ ਹੇਠ ਜਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਸਕੀਮ ਸਾਲ 2025-26 ਅਧੀਨ ਵੀ ਵੱਖ-ਵੱਖ ਮਸ਼ੀਨਰੀ ਜਿਵੇਂ ਕਿ ਡੀ.ਐਸ.ਆਰ ਡਰਿੱਲਪੈਡੀ ਟਰਾਂਸਪਲਾਂਟਰਵੱਖ-ਵੱਖ ਤਰਾਂ ਦੇ ਸਪਰੇਅਰਲੱਕੀ ਸੀਡਰ ਡਰਿੱਲਰੇਜਡ ਬੈਂਡ ਪਲਾਂਟਰ ਆਦਿ ਸਬਸਿਡੀ ਉੱਪਰ ਮੁਹੱਈਆਂ ਕਰਵਾਉਣ ਲਈ ਡਰਾਅ ਕੱਢਿਆ ਗਿਆ। ਇਸ ਸਕੀਮ ਵਿੱਚ 42 ਜਨਰਲ ਕਿਸਾਨਾਂ ਅਤੇ 7 ਐਸ.ਸੀ.ਕਿਸਾਨਾਂ ਵੱਲੋਂ ਅਪਲਾਈ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਕੀਮ ਅਧੀਨ ਕੁੱਲ 17 ਜਨਰਲ ਕਸਟਮ ਹਾਇਰਿੰਗ ਸੈਂਟਰਾਂ ਅਤੇ 2 ਐਸ.ਸੀ ਕਸਟਮ ਹਾਇਰਿੰਗ ਸੈਂਟਰਾਂ ਵੱਲੋਂ ਵੀ ਅਪਲਾਈ ਕੀਤਾ ਗਿਆ ਹੈ।

ਪ੍ਰਮੁੱਖ ਖਾਸ ਬਿੰਦੂ:

1.             ਜਿਨ੍ਹਾਂ ਕਿਸਾਨਾਂ ਨੇ ਅਪਣੀ ਅਰਜ਼ੀ ਦਾਖਲ ਕਰਨ ਸਮੇਂ 5000 ਰੁ: ਟੋਕਨ/ ਅਰਨੀਸਟ ਮਨੀ ਜਮ੍ਹਾਂ ਨਹੀ ਕਰਵਾਈਉਹਨਾਂ ਦੀਆਂ ਅਰਜ਼ੀਆਂ ਅਧੂਰੀ ਮੰਨੀਆਂ ਗਈਆਂ ਅਤੇ ਡਰਾਅ ਤੋਂ ਬਾਹਰ ਰੱਖੀਆਂ ਗਈਆਂ।

2.             ਪਿਛਲੇ 5 ਸਾਲਾਂ ਦੌਰਾਨ ਇਨ੍ਹਾਂ ਸਕੀਮਾਂ ਵਿੱਚ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਲੈ ਚੁੱਕੇ ਕਿਸਾਨਾਂ ਦੀਆਂ ਅਰਜ਼ੀਆਂ ਇਸ ਵਾਰੀ ਨਹੀ ਮੰਨੀਆਂ ਜਾਣਗੀਆਂ।

3.             ਸਕੀਮ ਦੇ ਨਿਯਮਾਂ ਅਨੁਸਾਰਕਿਸੇ ਵੀ ਕਿਸਾਨ ਨੂੰ ਹੱਥ-ਲਿਖਤੀ ਸੈਕਸ਼ਨ ਨਹੀ ਦਿੱਤਾ ਜਾਵੇਗਾਸਾਰੇ ਸੈਕਸ਼ਨ ਕੇਵਲ ਵਿਭਾਗੀ ਪੋਰਟਲ ਰਾਹੀਂ ਹੀ ਆਨਲਾਈਨ ਜਾਰੀ ਕੀਤੇ ਜਾਣਗੇ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ