ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ

ਮਾਨਸਾ, 25 ਅਪ੍ਰੈਲ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿਲਵਰ ਕਾਨਵੈਂਟ ਸਕੂਲ, ਧਰਮਪੁਰਾ, ਕਲਪਨਾ ਚਾਵਲਾ ਪਬਲਿਕ ਸਕੂਲ, ਧਰਮਪੁਰਾ,  ਮਦਰ ਡਰੀਮਜ਼ ਪਬਲਿਕ ਸਕੂਲ, ਧਰਮਪੁਰਾ ਅਤੇ  ਸੰਤ ਅੱਤਰ ਸਿੰਘ ਪਬਲਿਕ ਸਕੂਲ, ਮੰਡੇਰ ਦੇ ਸਕੂਲੀ ਵਹੀਕਲਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 10 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਹਰਪ੍ਰੀਤ ਕੌਰ ਸੰਧੂ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਬਹੁਤ ਲਾਜ਼ਮੀ ਹੈ, ਇਸ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵੈਨ ਵਿਚ ਮੁਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ।
ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਪੇ ਸਕੂਲ ਵੈਨਾਂ ਅੰਦਰ ਇੰਨ੍ਹਾਂ ਸਹੂਲਤਾਂ ਵਿਚੋਂ ਕਿਸੇ ਪ੍ਰਕਾਰ ਦੀ ਕਮੀ ਨਜ਼ਰ ਆਉਣ ’ਤੇ ਸਬੰਧਤ ਸਕੂਲ ਦੇ ਧਿਆਨ ਵਿਚ ਲਿਆਉਣ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਦਫਤਰ ਤੋ ਸ੍ਰੀ ਰਾਜਿੰਦਰ ਕੁਮਾਰ ਵਰਮਾ, ਹਰਪ੍ਰੀਤ ਕੋਰ  ਅਤੇ ਮਲਵਿੰਦਰ ਸਿੰਘ ਐਜੋਕੇਸਨਲ ਸੈਲ ਇੰਚਾਰਜ ਹਾਜ਼ਰ ਸਨ।

 
Tags:

Advertisement

Latest News

 ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ
Patiala,08 May,2024,(Azad Soch News):- ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ (Dr. Dharamvir Gandhi) ਨੇ ਪਟਿਆਲਾ ਤੋਂ ਅਪਣਾ ਨਾਮਜ਼ਦਗੀ...
IPL ਦੇ 17ਵੇਂ ਸੀਜ਼ਨ ‘ਚ ਅੱਜ ਸਨਰਾਈਜ਼ਰਸ ਹੈਦਰਾਬਾਦ ਦਾ ਸਾਹਮਣਾ ਲਖਨਊ ਸੁਪਰਜਾਇੰਟਸ ਨਾਲ ਹੋਵੇਗਾ
Oppo Reno 12 Pro 5G 50MP ਸੈਲਫੀ ਕੈਮਰੇ,16GB RAM ਦੇ ਨਾਲ ਹੋਵੇਗਾ ਲਾਂਚ
ਵਲਾਦੀਮੀਰ ਪੁਤਿਨ ਨੇ ਮੰਗਲਵਾਰ ਨੂੰ ਪੰਜਵੀਂ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਹਲਫ਼ ਲਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 8 ਮਈ ਨੂੰ ਮਲੇਰਕੋਟਲਾ 'ਚ ਕਰਨਗੇ ਰੋਡ ਸ਼ੋਅ
ਹਰਿਆਣਾ ‘ਚ ਹੁਣ ਤੱਕ 37.29 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ
ਭਾਜਪਾ ਦੀ ਬਠਿੰਡਾ ਤੋਂ ਉਮੀਦਵਾਰ ਆਈ.ਏ.ਐੱਸ. ਅਧਿਕਾਰੀ ਪਰਮਪਾਲ ਕੌਰ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ