ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 18 ਮਈ:ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮ.ਐਮ. ਗਲੈਡੀਏਟਰ (ਤੁਰਕੀ ਦਾ ਬਣਿਆ), ਇੱਕ 9 ਐਮ.ਐਮ. ਜ਼ਿਗਾਨਾ ਐਕਸ-ਸ਼ਾਟ, ਇੱਕ .30 ਬੋਰ ਬਰੇਟਾ (ਇਟਲੀ ਦਾ ਬਣਿਆ), ਇੱਕ .30 ਬੋਰ ਜ਼ਿਗਾਨਾ (ਚੀਨ ਦਾ ਬਣਿਆ), ਇੱਕ .30 ਬੋਰ (ਆਸਟ੍ਰੀਆ ਦਾ ਬਣਿਆ), ਇੱਕ .30 ਬੋਰ (ਚੀਨ ਦਾ ਬਣਿਆ) ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਵਰਚੁਅਲ ਨੰਬਰਾਂ ਰਾਹੀਂ ਵਿਦੇਸ਼ੀ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਗੈਰ-ਕਾਨੂੰਨੀ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈਆਂ ਜਾ ਰਹੀਆਂ ਸਨ, ਜੋ ਮੁਲਜ਼ਮ ਵੱਲੋਂ ਅੱਗੇ ਅਪਰਾਧਿਕ ਤੱਤਾਂ ਨੂੰ  ਡਿਲੀਵਰ ਕੀਤੀਆਂ ਜਾਂਦੀਆਂ ਸਨ ।

ਡੀਜੀਪੀ ਨੇ ਕਿਹਾ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ  ਯੋਜਨਾਬੱਧ ਅਤੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਖੁਸ਼ ਉਰਫ਼ ਭੋਲੂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਸ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਨਿਰੰਤਰ ਪੁੱਛਗਿੱਛ ਅਤੇ ਹੋਰ ਜਾਂਚ ਦੌਰਾਨ ਸੱਤ ਪਿਸਤੌਲ ਵੀ ਬਰਾਮਦ ਹੋਏ ਹਨ।

ਸੀ.ਪੀ. ਨੇ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਪਿਸਤੌਲ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕੀਤੇ ਜਾਣੇ ਸਨ।  ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਹਥਿਆਰਾਂ ਦੀ ਸਪਲਾਈ ਅੱਗੇ ਪਹੁੰਚਾਉਣ ਤੋਂ ਪਹਿਲਾਂ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ ਐਫਆਈਆਰ ਨੰਬਰ 60 ਮਿਤੀ 12-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸੀ-ਡਵੀਜ਼ਨ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

WhatsApp Image 2026-05-18 at 2.16.43 PM

Advertisement

Latest News

ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ...
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ
ਪੰਜਾਬ ਸਰਕਾਰ ਨੇ ਸੀ.ਟੀ ਯੂਨੀਵਰਸਿਟੀ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ‘ਤੇ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ
ਮੋਦੀ ਸਰਕਾਰ ਨੇ ਡੋਨਾਲਡ ਟਰੰਪ ਅੱਗੇ ਟੇਕੇ ਗੋਡੇ, ਦੇਸ਼ ਦੇ ਹਿੱਤਾਂ ਨੂੰ ਅਮਰੀਕਾ ਦੇ ਹੱਥਾਂ ਵਿੱਚ ਰੱਖਿਆ ਗਿਰਵੀ: ਕੁਲਦੀਪ ਧਾਲੀਵਾਲ
ਦੀਪਕ ਸਿੰਗਲਾ ਗਲਤ ਕੰਮ ਕਰਨ ਕਰਕੇ ਨਹੀਂ, ਭਾਜਪਾ ਖਿਲਾਫ ਕੰਮ ਕਰਨ ਕਰਕੇ ਗ੍ਰਿਫਤਾਰ ਹੋਏ - ਕੇਜਰੀਵਾਲ
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ