ਨਸ਼ਾ ਮੁਕਤੀ ਯਾਤਰਾ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਪਿੰਡ ਦੁਨੀਆਂ ਸੰਧੂ, ਲੋਹਚੱਪ ਅਤੇ ਗ੍ਰੰਥਗੜ੍ਹ ਵਿਖੇ ਪਹੁੰਚੀ

ਨਸ਼ਾ ਮੁਕਤੀ ਯਾਤਰਾ ਵੱਖ-ਵੱਖ ਪਿੰਡਾਂ ਤੋਂ ਹੁੰਦੀ ਹੋਈ ਪਿੰਡ ਦੁਨੀਆਂ ਸੰਧੂ, ਲੋਹਚੱਪ ਅਤੇ ਗ੍ਰੰਥਗੜ੍ਹ ਵਿਖੇ ਪਹੁੰਚੀ

ਬਟਾਲਾ, 2 ਜੂਨ (  ) ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ’ ਦਾ ਹਲਕਾ ਬਟਾਲਾ ਦੇ ਪਿੰਡ ਦੁਨੀਆਂ ਸੰਧੂਲੋਹਚੱਪ ਅਤੇ ਗਰੰਥਗੜ੍ਹ ਵਿਖੇ ਪੁਹੰਚੀ। ਇਸ ਯਾਤਰਾ ਦੀ ਅਗਵਾਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾਤਾ ਅੰਮ੍ਰਿਤ ਕਲਸੀ ਅਤੇ ਨਾਇਬ ਤਹਿਸੀਲਦਾਰ ਸਤਨਾਮ ਸਿੰਘ ਵਲੋਂ ਕੀਤੀ ਗਈ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨਉਥੇ ਹੀ ਪੰਜਾਬ ਦੇ ਲੋਕਾਂ ਵਲੋਂ  ਇਸ ਨਸ਼ਾ ਮੁਕਤੀ ਮੁਹਿੰਮ ਵਿੱਚ ਅੱਗੇ ਹੋ ਕੇ ਸਾਥ ਦਿੱਤਾ ਜਾ ਰਿਹਾ ਹੈਜੋ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਬਹੁਤ ਜਰੂਰੀ ਹੈ।

ਉਨਾਂ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੀ ਭਰਵੀਂ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਜਿੱਥੇ ਤੁਸੀਂ ਆਮ ਆਦਮੀ ਪਾਰਟੀ ਨੂੰ ਪਿਆਰ ਕਰਦੇ ਹੋਉਥੇ ਤੁਸੀਂ ਨਸ਼ੇ ਵਿਰੁੱਧ ਲੜਨ ਲਈ ਵੀ ਕਮਰ ਕੱਸੇ ਕਰ ਚੁੱਕੇ ਹੋ। ਇਸ ਮੌਕੇ ਉਨਾਂ ਨਸ਼ੇ ਖਿਲਾਫ ਸਭ ਨੂੰ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਵੀ ਚੁਕਾਈ।

ਉਨ੍ਹਾਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਨਸ਼ੇ ਨੂੰ ਜੜੋਂ ਖਤਮ ਕਰਨ ਦੀ ਮੁਹਿੰਮ ਵਿੱਢੀ ਗਈ ਹੈਜਿਸ ਦੇ ਚੱਲਦਿਆਂ ਅੱਜ ਉਹ ਤੁਹਾਡੇ ਕੋਲ ਆਏ ਹਨ। ਉਨਾਂ ਕਿਹਾ ਕਿ ਸਾਨੂੰ ਪਾਰਟੀਬਾਜੀ ਤੋ ਉਪਰ ਉਠ ਕੇ ਆਪਣੇ ਪਿੰਡਕਸਬੇਸ਼ਹਿਰ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਾ ਇਕ ਗੰਭੀਰ ਬਿਮਾਰੀ ਹੈਜੋ ਸਾਡੇ ਨੋਜਵਾਨਾਂ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਇਸ ਬਿਮਾਰੀ ਤੋ ਛੁਟਕਾਰਾ ਤਾਂ ਹੀ ਮਿਲ ਸਕਦਾ ਹੈਜੇਕਰ ਅਸੀਂ ਸਾਰੇ ਇਕਜੁੱਟ ਹੋ ਕੇ ਨਸ਼ਿਆਂ ਦਾ ਡਟਕੇ ਮੁਕਾਬਲਾ ਕਰੀਏ।

ਇਸ ਮੌਕੇ ਸਰਪੰਚ ਜਸਬੀਰ ਸਿੰਘਸਰਪੰਚ ਸਲਵਿੰਦਰ ਸਿੰਘ ਮੋਤੀਸਰਪੰਚ ਕਰਮਜੀਤ ਸਿੰਘਮਨਜੀਤ ਸਿੰਘ ਬਮਰਾਹਵੀਨੂੰ ਕਾਹਲੋਂਲੰਬੜਦਾਰ ਅਮਰੀਕ ਸਿੰਘਨੌਜਵਾਨਬਜ਼ੁਰਗਔਰਤਾਂ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ