ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ – ਦਿਨੇਸ਼ ਚੱਢਾ
ਨੂਰਪੁਰ ਬੇਦੀ 04 ਜੂਨ ()
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਅੱਜ ਪਿੰਡ ਝੰਡੀਆਂ ਕਲਾਂ, ਬਸਾਲੀ ਤੇ ਅਸਮਾਨਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਅਤੇ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ।
ਇਹ ਪ੍ਰਗਟਾਵਾ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਡਾ ਨੇ ਵੱਖ ਵੱਖ ਪਿੰਡਾਂ ਵਿੱਚ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ।
ਵਿਧਾਇਕ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਪਿੰਡ ਪੱਧਰ 'ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਨੌਜਵਾਨਾਂ ਦੇ ਪੁਨਰਵਾਸ ਅਤੇ ਸਲਾਹ ਸੇਵਾਵਾਂ ਦੀ ਜਾਣਕਾਰੀ ਦਿੱਤੀ।
ਵਿਧਾਇਕ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ। ਇਸ ਮੋਕੇ ਕੋਆਰਡੀਨੇਟਰ ਅਵਤਾਰ ਸਿੰਘ ਕੋਨਰ, ਐਸਐਚ ਓ ਗੁਰਵਿੰਦਰ ਸਿੰਘ ਢਿੱਲੋ, ਬੀਡੀਪੀਓ ਨੂਰਪੁਰ ਬੇਦੀ ਰਾਜਵੰਤ ਸਿੰਘ, ਬਲਾਕ ਪ੍ਰਧਾਨ ਨਰਿੰਦਰ ਝਾਂਡੀਆਂ, ਸਤਨਾਮ ਸਿੰਘ ਨਾਗਰਾ, ਸਰਪੰਚ ਸੰਜੀਵ ਕੁਮਾਰ ਝੰਡੀਆਂ, ਬਲਾਕ ਪ੍ਰਧਾਨ ਤੇਜਵੀਰ ਸਿੰਘ, ਵਿੱਕੀ ਟਿੱਬਾ ਨੰਗਲ, ਸਰਪੰਚ ਲੇਖ ਰਾਮ ਆਬਾਦੀ ਘਰਾਟੀਆਂ ਤੇ ਵੱਖ ਵੱਖ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।


