ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ-ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
By Azad Soch
On
ਬਾਘਾਪੁਰਾਣਾ, 19 ਮਈ,
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਹਲਕੇ ਦੇ ਵਾਰਡ ਨੰਬਰ 1, 2, 3 ਵਿਖੇ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਤਹਿਤ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਹਨਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ 'ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।
ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ।
ਇਸ ਮੌਕੇ ਉਹਨਾਂ ਨਾਲ ਵਾਰਡਾਂ ਦੇ ਕੌਂਸਲ, ਪਾਰਟੀ ਦੇ ਨੁਮਾਇੰਦੇ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜਰ ਸਨ।
Tags:
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


