ਨਸ਼ਾ ਮੁਕਤੀ ਯਾਤਰਾ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹੈ ਲਾਮਬੰਦ

ਨਸ਼ਾ ਮੁਕਤੀ ਯਾਤਰਾ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹੈ ਲਾਮਬੰਦ

 

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ20 ਮਈ:

 

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਵੀ ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ।

ਇਹਨਾਂ ਮੀਟਿੰਗਾਂ ਦੌਰਾਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਟਾਰੀਚੱਕ ਕਾਲਾ ਸਿੰਘ ਵਾਲਾ ਅਤੇ ਰੋੜਾਂਵਾਲੀ ਵਿਖੇ ਸੰਬੋਧਨ ਕਰਦਿਆਂ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਲੁਬਾਣਿਆਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ।

ਹਲਕਾ ਮਲੋਟ ਦੇ ਪਿੰਡ ਰਾਮਗੜ੍ਹ ਚੁੰਘਾਚੱਕ ਮਦਰੱਸਾ ਅਤੇ ਮਦਰੱਸਾ ਵਿਖੇ ਡਿਫ਼ੈਂਸ ਕਮੇਟੀਆਂ ਨਾਲ ਮੀਟਿੰਗ ਕਰਦਿਆਂ ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਖੁੱਲ੍ਹ ਕੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ। ਹੁਣ ਜਦੋਂ ਲੋਕ ਇਸ ਅਲਾਮਤ ਖਿਲਾਫ ਉੱਠ ਖੜ੍ਹੇ ਹੋਏ ਹਨ ਤਾਂ ਪੰਜਾਬ ਦੀ ਧਰਤੀ 'ਤੇ ਹੁਣ ਜ਼ਿਆਦਾ ਦੇਰ ਨਸ਼ੇ ਨਹੀਂ ਰਹਿਣਗੇ।

ਹਲਕਾ ਗਿੱਦੜਬਾਹਾ ਵਿਖੇ ਹਲਕਾ ਵਿਧਾਇਕ ਸ੍ਰੀ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਗੂਆਂ ਨੇ ਲੋਕਾਂ ਨੂੰ ਨਸ਼ਿਆਂ  ਖਿਲਾਫ਼ ਲਾਮਬੰਦ ਕਰਦਿਆ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ।

ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਲੰਬੀ ਦੇ ਪਿੰਡ ਲੰਬੀਖਿਓਵਾਲੀ ਅਤੇ ਭਾਗੂ ਵਿਖੇ ਵੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਗੂਆਂ ਵੱਲੋਂ ਮੀਟਿੰਗਾਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸਾਰੇ ਹੀ ਵਰਗਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਅੱਗੇ ਆ ਰਹੇ ਹਨਜੋ ਕਿ ਬਹੁਤ ਸ਼ਲਾਘਾਯੋਗ ਹੈ। ਉਨ੍ਹਾਂ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।

ਇਸ ਮੌਕੇ 'ਤੇ ਉਨ੍ਹਾਂ ਨੇ ਪਿੰਡ ਵਾਸੀਆਂਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਉਹਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ।

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂਅਭੈ ਪ੍ਰਤਾਪ ਸਿੰਘ ਢਿੱਲੋਂਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਮਲੋਟ ਮੋਰਚੇ ਦੇ ਕੁਆਰਡੀਨੇਟਰ ਬਲਰਾਜ ਸਿੰਘਹਲਕਾ ਗਿੱਦੜਬਾਹਾ ਮੋਰਚੇ ਦੇ ਇੰਚਾਰਜ ਮਾਧੋ ਦਾਸ ਸਿੰਘ ਖਾਲਸਾਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਮੋਰਚੇ ਦੇ ਇੰਚਾਰਜ ਜਗਸੀਰ ਸਿੰਘ ਸੰਧੂ ਹਾਜ਼ਰ ਸਨ।

 
 
 
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ