ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੰਟ ਸਿੰਘ ਵਾਸੀ ਪਿੰਡ ਸਕਤਰਾ (ਤਰਨ ਤਾਰਨ), ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਬੁੱਗਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਕਾਲੇ ਰੰਗ ਦੇ ਹੀਰੋ ਮੋਟਰਸਾਈਕਲ (ਪੀਬੀ46 ਏਐਲ 2286) ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਜੰਟ ਸਿੰਘ ਪਾਕਿਸਤਾਨ ਅਧਾਰਤ ਤਸਕਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਗੁਰਜੰਟ ਨੂੰ ਪਾਕਿਸਤਾਨੀ ਤਸਕਰ ਨੇ ਉਸਦੇ ਪਿੰਡ ਦੇ ਆਲੇ-ਦੁਆਲੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਪਹੁੰਚਾਈ ਗਈ ਹੈਰੋਇਨ ਦੀ ਖੇਪ ਹਾਸਲ ਕਰਨ ਦਾ ਜ਼ਿੰਮਾ ਸੌਂਪਿਆ ਸੀ, ਜੋ ਉਸ ਨੇ ਅੱਗੇ ਆਪਣੇ ਸਾਥੀਆਂ ਅਰਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੂੰ ਡਿਲੀਵਰ ਕਰਨੀ ਸੀ।

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਅੰਮ੍ਰਿਤਸਰ ਪੁਲਿਸ  ਨੂੰ ਇਤਲਾਹ ਮਿਲੀ ਸੀ ਕਿ ਗੁਰਜੰਟ ਨੂੰ ਡਰੋਨ ਰਾਹੀਂ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਆਪਣੇ ਸਾਥੀਆਂ ਤੱਕ ਪਹੁੰਚਾਉਣ ਜਾ ਰਿਹਾ ਹੈ। ਇਸ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਟੋਲ ਪਲਾਜ਼ਾ ਦੇ ਨੇੜੇ ਅੰਮ੍ਰਿਤਸਰ ਤੋਂ ਛਬਾਲ ਰੋਡ ਦੇ ਆਲੇ-ਦੁਆਲੇ ਵਿਸ਼ੇਸ਼ ਨਾਕੇ ਲਗਾਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਮੁਲਜ਼ਮਾਂ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 12 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 28 ਮਿਤੀ 02-05-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ  ਹੈ।

 

Advertisement

Latest News

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ
ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ...
ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ
ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ
ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ
ਵਪਾਰਕ ਗੈਸ ਸਿਲੰਡਰਾਂ ਦੀ ਕੀਮਤ ’ਚ ਕੀਤੇ ਗਏ ਵਾਧੇ ਵਿਰੁੱਧ 'ਆਪ' ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਭਗਵੰਤ ਮਾਨ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਮਾਲੀਏ ਵਿੱਚ ਭਾਰੀ ਵਾਧਾ ਦਰਜ, ਵੈਟ ਅਤੇ ਪੀ.ਐਸ.ਡੀ.ਟੀ. ਪ੍ਰਾਪਤੀ ਵਿੱਚ ਦੋਹਰੇ ਅੰਕਾਂ ਦਾ ਵਾਧਾ: ਹਰਪਾਲ ਸਿੰਘ ਚੀਮਾ