ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ
By Azad Soch
On
ਮਾਲੇਰਕੋਟਲਾ 10 ਦਸੰਬਰ -
ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 14 ਦਸੰਬਰ ਦਿਨ ਐਂਤਵਾਰ ਨੂੰ ਕਰਵਾਉਣੀਆਂ ਨਿਸਚਿਤ ਕੀਤੀਆਂ ਗਈਆ ਹਨ। ਚੋਣਾਂ ਦੇ ਮੱਦੇਨਜ਼ਰ ਉਨਾਂ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 14 ਦਸੰਬਰ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।
ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਅ ਦੌਰਾਨ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਕਿਸੇ ਹੋਟਲ, ਅਹਾਤੇ, ਦੁਕਾਨ, ਠੇਕਿਆਂ ਜਾਂ ਕਿਸੇ ਹੋਰ ਜਗ੍ਹਾ ਸ਼ਰਾਬ ਜਾਂ ਨਸ਼ਾ ਕਰਨ ਵਾਲੀ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿਆ ਨਹੀਂ ਜਾਵੇਗਾ। ਇਨ੍ਹਾਂ ਹੁਕਮਾਂ ਤਹਿਤ ਕਲੱਬਾਂ, ਸਟਾਰ ਹੋਟਲਾਂ, ਰੈਸਟੋਰੈਂਟਾਂ ਆਦਿ ਅਤੇ ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾਂਦੇ ਹੋਟਲ ਭਾਵੇਂ ਉਨ੍ਹਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ, ਨੂੰ ਵੀ ਇਸ ਦੌਰਾਨ ਸ਼ਰਾਬ ਵੇਚਣ ਦੀ ਆਗਿਆ ਨਹੀਂ ਹੋਵੇਗੀ। ਆਬਕਾਰੀ ਕਾਨੂੰਨ ਤਹਿਤ ਬਿਨਾਂ ਲਾਇਸੈਂਸ ਦੇ ਪਰਮਿਟਾਂ ਤੇ ਸ਼ਰਾਬ ਦੇ ਭੰਡਾਰਨ ਤੇ ਪਾਬੰਦੀਆਂ ਸਖ਼ਤੀ ਹੋਵੇਗੀ ।
Related Posts
Latest News
10 Dec 2025 21:17:12
ਪੱਟੀ/ਤਰਨ ਤਾਰਨ, 10 ਦਸੰਬਰ ( ) - ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,...


