ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ ਨੂੰ ਸੁਰੱਖਿਆ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਵੱਧ ਸਮੇਂ ਦੀ ਜ਼ਰੂਰਤ ਹੈ।

                ਉਨ੍ਹਾਂ ਦੱਸਿਆ ਕਿ ਐਸ.ਐਸ.ਈ/ਵਰਕਸ/ਜਲੰਧਰ ਕੈਂਟ ਉਤਰੀ ਰੇਲਵੇ ਦੇ ਸਬੰਧਤ ਅਧਿਕਾਰੀਆਂ ਅਨੁਸਾਰ ਫਾਟਕ ’ਤੇ ਜ਼ਰੂਰੀ ਮੁਰੰਮਤ ਕੰਮ ਜਾਰੀ ਹਨ ਅਤੇ ਯਾਤਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਕੇਵਲ ਕਰਾਸਿੰਗ ਬੀ-50 ਨੂੰ ਹੁਣ 2 ਜੂਨ 2026 ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਮੁਰੰਮਤ ਕੰਮ ਪੂਰਾ ਹੋਣ ਉਪਰੰਤ ਹੀ ਫਾਟਕ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇਗਾ।

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਜ਼ਰੂਰੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਿਆਦ ਦੌਰਾਨ ਬਲਦਵੇਂ ਰਸਤੇ ਦੀ ਵਰਤੋਂ ਕਰਨ ਅਤੇ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਦਾ ਸਹਿਯੋਗ ਕਰਨ।

          ਆਸ਼ਿਕਾ ਜੈਨ ਨੇ ਕਿਹਾ ਕਿ ਬਾਰਸ਼ ਕਾਰਨ ਪੈਦਾ ਹੋਈ ਇਸ ਤਕਨੀਕੀ ਸਥਿਤੀ ਨਾਲ ਲੋਕਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਰੇਲਵੇ ਵਿਭਾਗ ਨੇ ਖੇਦ ਪ੍ਰਗਟ ਕੀਤਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁਰੰਮਤ ਕੰਮ ਪੂਰਾ ਹੁੰਦੇ ਹੀ ਫਾਟਕ ਨੂੰ ਸੁਰੱਖਿਅਤ ਰੂਪ ਵਿਚ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ। ਆਸ਼ਿਕਾ ਜੈਨ ਨੇ ਆਮ ਜਨਤਾ ਨੂੰ ਸਬਰ ਬਣਾਏ ਰੱਖਣ ਅਤੇ ਸੁਰੱਖਿਆ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। 

Advertisement

Latest News

ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ ਵਿਸ਼ੇਸ਼ ਗਹਿਰੀ ਸੁਧਾਈ (SIR) ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ
ਬਰਨਾਲਾ, 30 ਮਈ -    ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ
ਲੌਂਗੋਵਾਲ ਦੀ ਜਨਤਾ ਨੇ ਵਿਕਾਸ, ਇਮਾਨਦਾਰ ਰਾਜਨੀਤੀ ਅਤੇ ਲੋਕ ਪੱਖੀ ਨੀਤੀਆਂ 'ਤੇ ਲਗਾਈ ਮੋਹਰ: ਅਮਨ ਅਰੋੜਾ
ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ