ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ

ਡਿਪਟੀ ਕਮਿਸ਼ਨਰ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ

ਫਾਜ਼ਿਲਕਾ, 26 ਅਪ੍ਰੈਲ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਣਕ ਦੀ ਖਰੀਦ, ਲਿਫਟਿੰਗ ਵਿਚ ਤੇਜੀ ਅਤੇ ਕਿਸਾਨਾਂ ਨੁੰ ਫਸਲ ਦੀ ਅਦਾਇਗੀ ਤੈਅ ਸਮੇਂ ਅਨੁਸਾਰ ਕਰਵਾਉਣ ਨੂੰ ਲੈ ਕੇ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦਾ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ਰੋਜਾਨਾਂ ਪੱਧਰ *ਤੇ ਲਿਫਟਿੰਗ ਦੇ ਆਂਕੜਿਆਂ ਵਿਚ ਵਾਧਾ ਹੋ ਰਿਹਾ ਹੈ। ਜ਼ਿਲ੍ਹੇ ਵਿਚ ਬੀਤੇ ਇਕ ਦਿਨ ਵਿਚ 31569 ਮਿਟ੍ਰਿਕ ਟਨ ਦੀ ਲਿਫਟਿੰਗ ਹੋਈ ਹੈ ਜੋ ਕਿ ਉਸਦੇ ਪਿਛਲੇ ਦਿਨ ਨਾਲੋਂ ਵੀ ਜਿਆਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਕੱਲ ਪਨਗ੍ਰੇਨ ਨੇ 7633 ਮਿਟ੍ਰਿਕ ਟਨ, ਮਾਰਕਫੈਡ ਨੇ 6397 ਮਿਟ੍ਰਿਕ ਟਨ, ਪਨਸਪ ਨੇ 8533 ਮਿਟ੍ਰਿਕ ਟਨ, ਪੰਜਾਬ ਰਾਜ ਮਾਲ ਗੋਦਾਮ ਨਿਗਮ ਨੇ 6306 ਮਿਟ੍ਰਿਕ ਟਨ, ਐਫਸੀਆਈ ਨੇ 500 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 2200 ਮਿਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟ ਕੀਤੀ ਹੈ। ਉਨ੍ਹਾਂ ਖਰੀਦ ਏਂਜਸੀਆਂ ਅਤੇ ਟਰਾਂਸਪੋਰਟਰਾਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਦੇ ਕੰਮ ਵਿਚ ਹੋਰ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਰੁਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਲੇਬਰ ਅਤੇ ਟਰੱਕ ਏਜੰਸੀਆਂ ਦੀ ਲੋੜ ਅਨੁਸਾਰ ਮੁਹੱਈਆ ਕਰਵਾਏ ਜਾਣ।
ਉਨ੍ਹਾਂ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਕੁੱਲ 385000 ਮਿਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚ 349295 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੁੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਲਗਾਤਾਰ ਕੀਤੀ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਵਿਪਨ ਭੰਡਾਰੀ, ਸ੍ਰੀ ਪੰਕਜ ਬਾਂਸਲ ਤੇ ਸ੍ਰੀ ਬਲਕਰਨ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਜਮਸੀਤ ਸਿੰਘ ਅਤੇ ਸਮੂਹ ਏਜੰਸੀਆਂ ਦੇ ਡੀ.ਐਮ. ਹਾਜਰ ਸਨ।

 
 
Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ