ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਖੜ੍ਹੀ ਪੱਕੀ ਕਣਕ ਦੀ ਫ਼ਸਲ ਅਤੇ ਮੰਡੀਆਂ ਵਿੱਚ ਭਾਰੀ ਨੁਕਸਾਨ ਹੋਇਆ

ਬੇਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਖੜ੍ਹੀ ਪੱਕੀ ਕਣਕ ਦੀ ਫ਼ਸਲ ਅਤੇ ਮੰਡੀਆਂ ਵਿੱਚ ਭਾਰੀ ਨੁਕਸਾਨ ਹੋਇਆ

Patiala,19 April,2024,(Azad Soch News):-  ਬੇਮੌਸਮੀ ਬਰਸਾਤ (Unseasonal Rain) ਅਤੇ ਤੇਜ਼ ਹਵਾਵਾਂ ਕਾਰਨ ਖੇਤਾਂ ਵਿੱਚ ਖੜ੍ਹੀ ਪੱਕੀ ਕਣਕ ਦੀ ਫ਼ਸਲ ਅਤੇ ਮੰਡੀਆਂ ਵਿੱਚ ਪਈ ਕਿਸਾਨਾਂ ਦੀਆਂ ਪੱਕੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ,ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਮੀਂਹ ਅਤੇ ਗੜ੍ਹੇਮਾਰੀ (Hailstorm) ਹੋਈ,ਜਿਸ ਕਾਰਨ ਕਿਸਾਨਾਂ ਚਿੰਤਾ ਵਧਾ ਦਿੱਤੀ ਹੈ,ਕਈ ਮੰਡੀਆਂ ਵਿੱਚ ਪਾਣੀ ਭਰ ਗਿਆ ਅਤੇ ਮੰਡੀਆਂ ਵਿੱਚ ਪਈ ਕਣਕ ਦੀ ਫ਼ਸਲ ਵੀ ਡੁੱਬ ਗਈ,ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੇ ਢੇਰ ਲੱਗੇ ਹੋਏ ਹਨ,ਖਬਰਾਂ ਹਨ ਕਿ ਫਿਲਹਾਲ ਸਿਰਫ ਨਾਮ ਦੀ ਬੋਲੀ ਹੋ ਰਹੀ ਹੈ,ਜਿਸ ਕਾਰਨ ਹਰ ਮੰਡੀ ਵਿੱਚ ਭਾਰੀ ਮਾਤਰਾ ਵਿੱਚ ਕਣਕ ਪਈ ਹੈ,ਅੱਜ ਦੇ ਖ਼ਰਾਬ ਮੌਸਮ ਨਾਲ ਕਿਸਾਨ ਤੇ ਆੜ੍ਹਤੀਆ (Arhatiya) ਦੋਵੇਂ ਹੀ ਚਿੰਤਾ ‘ਚ ਨਜ਼ਰ ਆਏ,ਜ਼ਿਕਰਯੋਗ ਹੈ ਕਿ ਮੰਡੀਆਂ ‘ਚ ਕਣਕ ਦੀ ਆਮਦ ਕਾਫੀ ਤੇਜ਼ੀ ਨਾਲ ਚੱਲ ਰਹੀ ਹੈ,ਦੂਜੇ ਪਾਸੇ ਮੌਸਮ ਮਾਹਰਾਂ ਦੀ ਮੰਨੀਏ ਤਾਂ ਅਗਲੇ ਕੁਝ ਦਿਨਾਂ ਤੱਕ ਖਰਾਬ ਮੌਸਮ ਜਾਰੀ ਰਹਿ ਸਕਦਾ ਹੈ,ਜੋ ਕਿ ਕਣਕ ਦੀ ਵਾਢੀ ਲਈ ਬਹੁਤ ਹਾਨੀਕਾਰਕ ਸਾਬਤ ਹੋਵੇਗਾ,ਮੌਸਮ ਵਿਗਿਆਨੀਆਂ (Meteorologists) ਮੁਤਾਬਕ ਅਗਲੇ ਕਈ ਦਿਨਾਂ ਤੱਕ ਮੌਸਮ ਅੱਜ ਵਰਗਾ ਹੀ ਰਹੇਗਾ।

 

Advertisement

Latest News

ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 3 ਮਈ 2024 ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ  ਦੇ ਕਿਸਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ...
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ
ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ