ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ
By Azad Soch
On
ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸਾਰੇ ਬੂਥਾਂ ‘ਤੇ ਵੋਟਿੰਗ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਬਜ਼ੁਰਗ ਵੋਟਰਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦਾ ਸਭ ਤੋਂ ਮਹੱਤਵਪੂਰਨ ਅਧਿਕਾਰ ਹੈ ਅਤੇ ਹਰ ਨਾਗਰਿਕ ਨੂੰ ਸੋਚ-ਸਮਝ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਕਿਹਾ ਕਿ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਲੋਕ ਵੱਡੀ ਗਿਣਤੀ ਵਿੱਚ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਿਡਰ, ਸ਼ਾਂਤਮਈ ਅਤੇ ਸੁਤੰਤਰ ਮਾਹੌਲ ਪ੍ਰਦਾਨ ਕਰਨਾ ਹੈ ਤਾਂ ਜੋ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾ ਸਕਣ।
ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੀ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਭਰ ਵਿੱਚ ਪੁਲਿਸ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਾਹਰੀ ਫੋਰਸ ਸਮੇਤ ਕਰੀਬ 800 ਸੁਰੱਖਿਆ ਕਰਮਚਾਰੀ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤੇ ਗਏ ਹਨ ਤਾਂ ਜੋ ਪੋਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਰਹੇ।
Related Posts
Latest News
26 May 2026 14:52:17
ਚੰਡੀਗੜ੍ਹ, 26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ...

