ਅਜੀਤਵਾਲ ਦੇ ਜਨ ਸੁਣਵਾਈ ਕੈਂਪ ਦੌਰਾਨ ਡੀ.ਸੀ. ਵਿਸ਼ੇਸ਼ ਸਾਰੰਗਲ ਹੋਏ ਲੋਕਾਂ ਦੇ ਰੁਬਰੂ

ਅਜੀਤਵਾਲ ਦੇ ਜਨ ਸੁਣਵਾਈ ਕੈਂਪ ਦੌਰਾਨ ਡੀ.ਸੀ. ਵਿਸ਼ੇਸ਼ ਸਾਰੰਗਲ ਹੋਏ ਲੋਕਾਂ ਦੇ ਰੁਬਰੂ

ਮੋਗਾ, 18 ਸਤੰਬਰ –
ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਇਹਨਾਂ ਕੈਂਪਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਪੁਰਜ਼ੋਰ ਯਤਨ ਜਾਰੀ ਹਨ।
ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ  ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੀ ਲੜੀ ਤਹਿਤ ਅੱਜ ਅਜੀਤਵਾਲ ਸਬ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਜਨ ਸੁਣਵਾਈ ਕੈਂਪ ਰਾਹੀਂ ਸੁਣੀਆਂ ਗਈਆਂ। ਉਹਨਾਂ ਦੱਸਿਆ ਕਿ ਇਸ ਕੈਂਪ ਵਿੱਚ ਅਜੀਤਵਾਲ, ਨੱਥੂਵਾਲ ਜਦੀਦ, ਚੂਹੜ੍ਹ ਚੱਕ, ਕੋਕਰੀ ਕਲਾਂ, ਕੋਕਰੀ ਫੂਲਾ ਸਿੰਘ ਪਿੰਡਾਂ ਦੇ ਵਾਸੀਆਂ ਨੇ ਭਾਗ ਲੈ ਕੇ ਆਪਣੀਆਂ ਮੁਸ਼ਕਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਨਮੁਖ ਰੱਖੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇਸ ਉਪਰ ਢੁਕਵੀਆਂ ਕਾਰਵਾਈਆਂ ਕੀਤੀਆਂ ਗਈਆਂ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਇਸ ਕੈਂਪ ਵਿੱਚ ਖਾਸ ਤੌਰ ਤੇ ਸ਼ਿਰਕਤ ਕਰਕੇ ਕੈਂਪ ਦੇ ਪ੍ਰਬੰਧਾਂ ਦਾ ਰੀਵਿਊ ਕੀਤਾ ਅਤੇ ਖੁਦ ਵੀ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਹਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹਨਾਂ ਜਨ ਸੁਣਵਾਈ ਕੈਂਪਾਂ ਵਿੱਚ ਕਿਸੇ ਵੀ ਵਿਅਕਤੀ ਨੂੰ ਨਿਰਾਸ਼ ਨਹੀਂ ਪਰਤਣ ਦਿੱਤਾ ਜਾ ਰਿਹਾ, ਜਿਹੜੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੈਂਪ ਵਿੱਚ ਹੀ ਸੰਭਵ ਹੁੰਦਾ ਹੈ ਉਸਨੂੰ ਉਸੇ ਮੌਕੇ ਉਪਰ ਹੀ ਨਿਪਟਾ ਦਿੱਤਾ ਜਾਂਦਾ ਹੈ ਅਤੇ ਬਾਕੀ ਦੀਆਂ ਦਰਖਾਸਤਾਂ ਪ੍ਰੋਸੈਸ ਵਿੱਚ ਪਾਕੇ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰ ਦਿੱਤੀਆਂ ਜਾਂਦੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ 20 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਕੇ ਕਲਾਂ, ਬੀਰ ਰਾਉਕੇ, ਬੌਡੇ, ਬੀਰ ਬੱਧਨੀ, ਮੀਨੀਆਂ, ਨੰਗਲ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ, 25 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਨੂੰ ਯਕੀਨੀ ਬਣਾਉਣ।

Tags:

Advertisement

Latest News

ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ! ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...
ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ