ਡੀ ਏ ਪੀ ਅਤੇ ਹੋਰ ਫਾਸਫ਼ੇਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ

ਡੀ ਏ ਪੀ ਅਤੇ ਹੋਰ ਫਾਸਫ਼ੇਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ-ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ,13 ਨਵੰਬਰ, 2024: ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਟੀਮਾਂ ਸਮੇਂ-ਸਮੇਂ ਤੇ ਦੁਕਾਨਾਂ ਦੀ ਚੈਕਿੰਗ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦੇ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ, ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250-1300/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ। ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ। ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਦੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ। ਇਸ ਤੋਂ ਬਿਨ੍ਹਾਂ ਜੇਕਰ ਕੋਈ ਖਾਦ ਦੇ ਨਾਲ ਗੈਰ ਜਰੂਰੀ ਸਮਾਨ ਦੇ ਰਿਹਾ ਹੋਵੇ ਜਾਂ ਰੇਟ ਵੱਧ ਲਗਾ ਰਿਹਾ ਹੋਵੇ ਤਾਂ ਕਿਸਾਨ ਹੈਲਪਲਾਈਨ ਨੰਬਰ 1100 'ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 'ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Tags:

Advertisement

Latest News

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਲੋਕ ਨਿਰਮਾਣ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਗੜ੍ਹਸ਼ੰਕਰ ਦੇ ਪਿੰਡਾਂ ‘ਚ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਕੀਤਾ ਗਿਆ ਜਾਗਰੂਕ
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ 'ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ