ਸਿੱਖਿਆ ਕ੍ਰਾਂਤੀ: ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਕੂਲਾਂ ’ਚ 14.5 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਸਿੱਖਿਆ ਕ੍ਰਾਂਤੀ: ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਸਕੂਲਾਂ ’ਚ 14.5 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ

ਸਨੌਰ/ਪਟਿਆਲਾ, 2 ਮਈ:
        ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਵਿਧਾਇਕ ਹਲਕਾ ਸਨੌਰ ਹਰਮੀਤ ਸਿੰਘ ਪਠਾਣਮਾਜਰਾ ਨੇ ਸਰਕਾਰੀ ਹਾਈ ਸਕੂਲ ਪਿੱਪਲਖੇੜੀ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਸੀਂਗਣ ’ਚ 14.5 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।  
  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਵੱਧ ਬਜਟ ਸਿਹਤ, ਸਿੱਖਿਆ ਅਤੇ ਖੇਡਾਂ ਦਾ ਰੱਖਿਆ ਗਿਆ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਉੱਚ ਵਿਦਿਆ ਦਿੱਤੀ ਜਾ ਸਕੇ ਅਤੇ ਖੇਡ ਮੈਦਾਨਾਂ ਵੱਲ ਮੋੜ ਕੇ ਉਨ੍ਹਾਂ ਨੂੰ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਜਿਥੇ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉਥੇ ਹੀ ਪਿੰਡਾਂ ’ਚ ਖੇਡ ਨਰਸਰੀਆਂ ਵੀ ਬਣਾਈਆਂ ਜਾ ਰਹੀਆਂ ਹਨ।
     ਉਨ੍ਹਾਂ ਕਿਹਾ ਕਿ ਅੱਜ ਸਕੂਲਾਂ ਵਿਚ ਹਰ ਸਹੂਲਤ ਦਿੱਤੀ ਗਈ ਹੈ, ਟੱਚ ਸਕਰੀਨ, ਹੈੱਡ ਫ਼ੋਨ, ਨਵਾਂ ਫ਼ਰਨੀਚਰ ਤੇ ਹੋਰ ਸਹੂਲਤਾਂ ਦਿੱਤੀ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਕੇ ਸੂਬੇ ਨੂੰ ਹੱਸਦਾ - ਵੱਸਦਾ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।
       ਇਸ ਮੌਕੇ ਬਲਜੀਤ ਸਿੰਘ ਝੂੰਗੀਆਂ, ਗੁਰਪ੍ਰੀਤ ਸਿੰਘ ਗੁਰੀ, ਜਨਕ ਰਾਜ, ਨੂਪੁਰ ਸੂਦ, ਮੁਖਵਿੰਦਰ ਸਿੰਘ ਤੇ ਸੰਜਨਾ ਗਰਗ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਮਾਪੇ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ