ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਸਕੂਲਾਂ/ਕਾਲਜਾਂ ਵਿੱਚ ਵਿੱਦਿਅਕ ਮੁਕਾਬਲੇ ਸ਼ੁਰੂ

ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਸਕੂਲਾਂ/ਕਾਲਜਾਂ ਵਿੱਚ ਵਿੱਦਿਅਕ ਮੁਕਾਬਲੇ ਸ਼ੁਰੂ

ਫ਼ਿਰੋਜ਼ਪੁਰ, 26 ਅਪ੍ਰੈਲ 2024:

          ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦੇ ਹੋਏ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਮੁੰਹਿਮ ਤਹਿਤ ਨਿਰੰਤਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ਅਤੇ ਕਾਲਜਾਂ ਵਿੱਚ ਵੀ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਦੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।

          ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿੱਚ ਨੌਜਵਾਨਾਂ ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵੱਖ-ਵੱਖ ਵਿਦਿਅਕ ਮੁਕਾਬਲੇ ਜਿਸ ਵਿੱਚ ਭਾਸ਼ਨ ਮੁਕਾਬਲੇ, ਕਵਿਤਾ ਗਾਇਨ ਮੁਕਾਬਲੇ, ਪੋਸਟਰ ਮੇਕਿੰਗ ਮੁਕਾਬਲੇ, ਸਵੀਪ ਗੀਤ, ਰੰਗੋਲੀ, ਸਕਿੱਟ/ ਨੁੱਕੜ ਨਾਕਟ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ ਵਿੱਚ ਵੋਟ ਪਾਉਣ ਬਾਰੇ ਵੋਟਰ ਪ੍ਰਣ ਵੀ ਕਰਵਾਇਆ ਜਾਵੇਗਾ।

          ਉਨ੍ਹਾਂ ਦੱਸਿਆ ਕਿ ਸਕੂਲ/ਕਾਲਜ ਪੱਧਰ ਦੇ ਮੁਕਾਬਲਿਆਂ ਵਿੱਚ ਪਹਿਲੇ ਦੋ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਹਲਕਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਮੁਕਾਬਲੇ ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਫ਼ਿਰੋਜ਼ਪੁਰ ਸ਼ਹਿਰ ਵਿਖੇ 3 ਮਈ 2024 ਨੂੰ, ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਮੁਕਾਬਲੇ ਸੀ.ਵੀ. ਰਮਨ ਹਾਲ ਐਸ.ਬੀ.ਐਸ. ਯੂਨੀਵਰਸਿਟੀ ਵਿਖੇ 2 ਮਈ 2024 ਨੂੰ, ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਮੁਕਾਬਲੇ ਸ਼ਹੀਦ ਊਧਮ ਸਿੰਘ ਕਾਲਜ ਮੋਹਨ ਕੇ ਵਿਖੇ 30 ਅਪ੍ਰੈਲ 2024 ਨੂੰ, ਵਿਧਾਨ ਸਭਾ ਹਲਕਾ ਜ਼ੀਰਾ ਦੇ ਮੁਕਾਬਲੇ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ 3 ਮਈ 2024 ਨੂੰ ਕਰਵਾਏ ਜਾਣਗੇ।

Tags:

Advertisement

Latest News

ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ ਐਮੀ ਵਿਰਕ ਅਤੇ ਸੋਨਮ ਬਾਜਵਾ ਨੇ ਆਪਣੀ ਫਿਲਮ,'ਕੁੜੀ ਹਰਿਆਣੇ ਵੱਲ ਦੀ' ਪਹਿਲੀ ਝਲਕ ਲਾਂਚ ਕੀਤੀ
Chandigarh,08 May,2024,(Azad Soch News):- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਸੁਪਰਹਿੱਟ ਬਾਕਸ ਆਫਿਸ (Superhit box Office) ਜੋੜੀ 14 ਜੂਨ, 2024...
ਭਾਜਪਾ ਨੇ ਪੰਜਾਬ ‘ਚ ਐਲਾਨੇ 3 ਹੋਰ ਉਮੀਦਵਾਰ
ਚੰਡੀਗੜ੍ਹ ਦੇ ਇੱਕ ਹੋਟਲ 'ਚ ਭਿਆਨਕ ਅੱਗ ਲੱਗ ਗਈ
ਨਾਮਜ਼ਦਗੀਆਂ ਦਾਖਲ ਕਰਨ ਦੇ ਦੂਜੇ ਦਿਨ 20 ਉਮੀਦਵਾਰਾਂ ਵੱਲੋਂ 22 ਨਾਮਜ਼ਦਗੀ ਪੱਤਰ ਦਾਖਲ
ਖੁਲ੍ਹੇ ਬੋਰਵੈਲ ਕਾਰਨ ਵਾਪਰਨ ਵਾਲੀ ਦੁਰਘਟਨਾ ਲਈ ਜਮੀਨ ਮਾਲਕ ਹੋਵੇਗਾ ਜਿੰਮੇਵਾਰ -ਡਿਪਟੀ ਕਮਿਸ਼ਨਰ
ਖਰਚਾ ਨਿਗਰਾਨ ਵੱਲੋਂ ਸਮੂਹ ਸਹਾਇਕ ਖਰਚਾ ਅਬਜ਼ਰਵਰਜ਼, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ