ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ

ਕੀਰਤਪੁਰ ਸਾਹਿਬ 15 ਦਸੰਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਅਤੇ ਸਿਹਤ ਸਬੰਧੀ ਜਾਣਕਾਰੀ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਨੌਜਵਾਨ ਪੀੜ੍ਹੀ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਹੀ ਉਪਰਾਲਿਆਂ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੋਦੀਮਾਜਰਾ ਦੇ ਵਿਦਿਆਰਥੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਦਾ ਸਿੱਖਿਆਤਮਕ ਦੌਰਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਹਸਪਤਾਲ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
      ਦੌਰੇ ਦੌਰਾਨ ਵਿਦਿਆਰਥੀਆਂ ਨੂੰ ਬੀ.ਈ.ਈ ਸਾਹਿਲ ਸੁਖੇਰਾ ਅਤੇ ਹੈਲਥ ਸੁਪਰਵਾਈਜ਼ਰ ਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੀਆਂ ਮੁੱਖ ਸਕੀਮਾਂ, ਰੋਕਥਾਮੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਪੋਸ਼ਣ ਅਤੇ ਸਿਹਤ ਸਬੰਧੀ ਵਿਸਥਾਰ ਨਾਲ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਕਿ ਉਹ ਮਿਲੀ ਹੋਈ ਜਾਣਕਾਰੀ ਆਪਣੇ ਪਰਿਵਾਰ ਅਤੇ ਸਮਾਜ ਤੱਕ ਪਹੁੰਚਾਉਣ।
     ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ.ਆਨੰਦ ਘਈ ਨੇ ਕਿਹਾ ਕਿ ਅਜਿਹੇ ਸਿੱਖਿਆਤਮਕ ਦੌਰੇ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਨਜ਼ਦੀਕੋਂ ਜੋੜਦੇ ਹਨ ਅਤੇ ਉਨ੍ਹਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਨੌਜਵਾਨਾਂ ਦੀ ਸਹੀ ਸਿਹਤ ਜਾਣਕਾਰੀ ਨਾਲ ਹੀ ਰੱਖੀ ਜਾ ਸਕਦੀ ਹੈ।
    ਇਸ ਦੌਰੇ ਦੌਰਾਨ ਡਾ.ਸੁਖਦੀਪ ਕੌਰ ਮੈਡੀਕਲ ਅਫ਼ਸਰ, ਨਰਿੰਦਰ ਕੌਰ ਅਧਿਆਪਕਾ, ਰੁਪਿੰਦਰ ਕੌਰ ਸਟਾਫ਼ ਹਾਜ਼ਰ ਸਨ।
 

Advertisement

Advertisement

Latest News

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮਨਾਇਆ ਅਰਲੀ ਚਾਈਲਡ ਕੇਅਰ ਅਤੇ ਐਜੂਕੇਸ਼ਨ ਦਿਵਸ
ਫਿਰੋਜ਼ਪੁਰ 15 ਦੰਸਬਰ ( ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਰਲੀ...
ਬੱਚਿਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟਰੇਸ਼ਨ ਲਾਜਮੀ - ਡਿਪਟੀ ਕਮਿਸ਼ਨਰ
ਨੰਦੀਸ਼ਾਲਾ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ
ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸਿਹਤ ਪ੍ਰਣਾਲੀ ਨਾਲ ਨੌਜਵਾਨਾਂ ਦੀ ਜਾਣ-ਪਛਾਣ ਲਈ ਵਿਦਿਆਰਥੀਆਂ ਦਾ ਸੀ.ਐਚ.ਸੀ. ਭਰਤਗੜ੍ਹ ਸਿੱਖਿਆਤਮਕ ਦੌਰਾ
ਸਰਦੀ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਕੀਤੀ ਜਾਰੀ
ਧਨੌਲਾ ਵਿਖੇ ਠੋਸ ਕੂੜਾ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਅਭਿਆਨ ਕੀਤਾ ਗਿਆ