15 ਫਰਵਰੀ ਨੂੰ ਕੰਪਨੀ ਬਾਗ ਵਿਖੇ ਹੋਵੇਗਾ ਈਟ ਰਾਈਟ ਮੇਲਾ-ਡਿਪਟੀ ਕਮਿਸ਼ਨਰ

15 ਫਰਵਰੀ ਨੂੰ ਕੰਪਨੀ ਬਾਗ ਵਿਖੇ ਹੋਵੇਗਾ ਈਟ ਰਾਈਟ ਮੇਲਾ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਫਰਵਰੀ:

                ਸਿਹਤ ਵਿਭਾਗ ਦੇ ਫੂਡ ਅਤੇ ਡਰੱਗ ਐਡਮਨਿਸਟਰੇਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 15 ਫਰਵਰੀ  ਨੂੰ ਈਟ ਰਾਈਟ ਵਾਕਾਥੋਨ ਸੈਰ ਅਤੇ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਮੇਲੇ ਨੂੰ ਸਫਲ ਬਣਾਉਣ ਲਈ ਜਿਲ੍ਹਾ ਵਾਸੀਆਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਸ੍ਰ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਭਾਰਤੀ ਮਾਮਲੇ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।  ਉਨ੍ਹਾਂ  ਦੱਸਿਆ ਕਿ ਲੋਕਾਂ ਨੂੰ ਤੰਦਰੁਸਤ ਖਾਦ ਪਦਾਰਥ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਨਾਲ ਮੁਸਤੈਦੀ ਨਾਲ ਡੱਟਿਆ ਹੋਇਆ ਹੈ। ਇਸ ਮੇਲੇ ਵਿੱਚ ਪੰਜਾਬ ਦੇ ਪ੍ਰਸਿੱਧ ਖਾਣੇ ਤੋਂ ਇਲਾਵਾ ਵੱਖ ਵੱਖ ਭੋਜਨਾਂ ਦੇ ਸਟਾਲ ਲਗਾਏ ਜਾਣਗੇ। ਇਨ੍ਹਾਂ ਸਟਾਲਾਂ ਵਿੱਚ ਜਿਲ੍ਹਾ ਵਾਸੀਆਂ ਨੂੰ ਤੁੰਦਰੁਸਤ ਖਾਦ ਪਦਾਰਥ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਸਵਸਥ ਭੋਜਨ ਤੇ ਪੋਸਟਰ ਮੇਕਿੰਗ ਮੁਕਾਬਲੇਸਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ। 

                ਉਨ੍ਹਾਂ ਦੱਸਿਆ ਕਿ 15 ਫਰਵਰੀ ਨੂੰ ਈਟ ਰਾਈਟ ਵਾਕਾਥੋਨ ਸੈਰ ਦਾ ਆਯੋਜਨ ਸ:ਸ:ਸ:ਸ ਚੌਂਕ ਸਵੇਰੇ 6 ਵਜੇ ਨਿਰਧਾਰਤ ਤਰੀਕ ਨੂੰ ਸ਼ੁਰੂ ਕੀਤਾ ਜਾਵੇਗਾਜਦ ਕਿ ਸਮਾਪਤੀ ਸਾਹਮਣੇ ਪਾਰਕ ਹੋਟਲ ਨੇੜੇ ਕਿਚਲੂ ਚੌਂਕ ਵਿਖੇ ਕੀਤੀ ਜਾਵੇਗੀ। ਇਸ ਉਪਰੰਤ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕੰਪਨੀ ਬਾਗ ਨੇੜੇ ਮਹਾਰਾਜਾ ਰਣਜੀਤ ਸਿੰਘ ਬੁੱਤ ਵਿਖੇ ਮੇਲਾ ਆਯੋਜਿਤ ਕੀਤਾ ਜਾਵੇਗਾ।

Tags:

Advertisement

Latest News

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ