ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 29 ਮਈ: ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਮੁੱਖ ਚੋਣ ਅਫ਼ਸਰ  ਪੰਜਾਬ  ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 03 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ  02-09- 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ  28-09- 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸਮਾਂ-ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ।

 

Advertisement

Latest News

ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬੀਆਂ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦਾ 'ਸਫ਼ਾਇਆ' ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 29 ਮਈ-      ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹੂੰਝਾ...
ਲੋਕਾਂ ਨੇ 'ਈਡੀ ਪਾਰਟੀ' (ਭਾਜਪਾ) ਨੂੰ ਨਕਾਰਿਆ, 1,142 ਉਮੀਦਵਾਰਾਂ ਦੀ ਹੋਈ ਜ਼ਮਾਨਤ ਜ਼ਬਤ:ਸਿਸੋਦੀਆ
ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ
ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ
ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ
ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ
ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ