ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ

ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਪਹਿਲਾਂ ਜਾਰੀ ਕੀਤੇ ਸਪੈਸ਼ਲ ਇੰਟੈਨਸਿਵ ਰਿਵੀਜਨ ( ਐਸ.ਆਈ.ਆਰ) ਦੇ ਸ਼ਡਿਊਲ ਵਿੱਚ ਤਬਦੀਲੀ ਕਰਨ ਉਪਰੰਤ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ।
              ਜਿ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮਿਤੀ 24 ਜੁਲਾਈ 2026 ਤੱਕ ਚੱਲਣ ਵਾਲਾ ਇਨਿਊਮੀਰੇਸ਼ਨ ਫੇਜ਼ (ਘਰੋਂ—ਘਰੀ ਗਣਨਾ ਫਾਰਮ ਨੂੰ ਭਰਵਾਉਣ ਦਾ ਕੰਮ) ਹੁਣ ਮਿਤੀ 03 ਅਗਸਤ 2026 ਤੱਕ ਚੱਲੇਗਾ, ਵੋਟਰ ਸੂਚੀ ਦੀ ਮਿਤੀ 03 ਅਗਸਤ 2026 ਨੂੰ ਹੋਣ ਵਾਲੀ ਡਰਾਫਟ ਪਬਲੀਕੇਸ਼ਨ ਹੁਣ ਮਿਤੀ 13 ਅਗਸਤ 2026 ਨੂੰ ਹੋਵੇਗੀ।
             ਮਿਤੀ 03 ਅਗਸਤ 2026 ਤੋਂ 02 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਮਿਤੀ ਹੁਣ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਅਤੇ ਮਿਤੀ 03 ਅਗਸਤ 2026 ਤੋਂ 28 ਸਤੰਬਰ 2026 ਤੱਕ ਨੋਟਿਸ ਫੇਜ਼/ਦਾਅਵੇ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਮਿਤੀ ਹੁਣ 13 ਅਗਸਤ 2026 ਤੋਂ 08 ਅਕਤੂਬਰ 2026 ਤੱਕ ਹੋਵੇਗੀ।
             ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀ ਪ੍ਰਕਿਰਿਆ ਹੁਣ ਮਿਤੀ 03 ਅਗਸਤ 2026 ਤੱਕ ਮੁਕੰਮਲ ਕੀਤੀ ਜਾਵੇਗੀ ਅਤੇ ਵੋਟਰ ਸੂਚੀ ਦੀ ਫਾਈਨਲ ਪਬਲੀਕੇਸ਼ਨ (ਅੰਤਿਮ ਪ੍ਰਕਾਸ਼ਨਾ) ਜੋ ਕਿ ਪਹਿਲਾਂ ਮਿਤੀ 01 ਅਕਤੂਬਰ 2026 ਨੂੰ ਕੀਤੀ ਜਾਣੀ ਸੀ, ਹੁਣ ਮਿਤੀ 12 ਅਕਤੂਬਰ 2026 ਨੂੰ ਕੀਤੀ ਜਾਵੇਗੀ।
  ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਅਤੇ ਵੋਟਰਾਂ ਨੂੰ ਐਸ.ਆਈ.ਆਰ ਦੌਰਾਨ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਵੋਟਰ ਸੂਚੀ ਨੂੰ ਸੋਧਣ ਦੀ ਇਸ ਮਹੱਤਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਤੇ ਪਾਰਦਰਸ਼ਤਾ ਨਾਲ ਪੂਰਾ ਕੀਤਾ ਜਾ ਸਕੇ। 

Advertisement

Latest News

ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਭਾਰਤ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਨਸਿਵ ਰਿਵੀਜ਼ਨ —2026 ਦਾ ਸੋਧਿਆ ਹੋਇਆ ਸ਼ਡਿਊਲ ਜਾਰੀ
ਸ੍ਰੀ ਮੁਕਤਸਰ ਸਾਹਿਬ , 16 ਜੁਲਾਈ                         ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ...
ਮਾਲ ਵਿਭਾਗ ਨਾਲ ਸਬੰਧਤ ਵਿੱਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ- ਡਿਪਟੀ ਕਮਿਸ਼ਨਰ
ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ : ਦੀਪਸ਼ਿਖਾ ਸ਼ਰਮਾ
ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਤਹਿਤ ਪ੍ਰਚਾਰ ਵੈਨ ਦੂਹੇਵਾਲਾ ਅਤੇ ਭੂੰਦੜ ਵਿਖੇ ਪੁੱਜੀ
2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਮਿਲੇ ਲਾਇਸੈਂਸ , ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ
ਈ-20 ਪੈਟਰੋਲ ਕਾਰਨ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ