ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

ਚੰਡੀਗੜ੍ਹ, 23 ਮਈ:
 
ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।
 
ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ।
 
ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
 
ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ 'ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।
 
ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
Tags:

Advertisement

Latest News

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਚੰਡੀਗੜ੍ਹ, 16 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ...
ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਉਤਸ਼ਾਹ ਸਿਹਤਮੰਦ ਜੀਵਨਸ਼ੈਲੀ ਪ੍ਰਤੀ ਜਾਗਰੂਕਤਾ ਦੀ ਨਿਸ਼ਾਨੀ-ਐਸ ਡੀ ਐਮ ਗੁਰਮੰਦਰ ਸਿੰਘ
ਦੁਧਾਰੂ ਜਾਨਵਰਾਂ ਨੂੰ ਗਰਮੀ ਤੋਂ ਬਚਾਉਣ ਲਈ ਪਸ਼ੂ ਪਾਲਕ ਰੱਖਣ ਸਾਵਧਾਨੀਆਂ-ਡਿਪਟੀ ਕਮਿਸ਼ਨਰ
ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ
ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ 3750/- ਪ੍ਰਤੀ ਹੈਕਟੇਅਰ ਬਤੌਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ : ਮੁੱਖ ਖੇਤੀਬਾੜੀ ਅਫ਼ਸਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਈਵੀਐਮ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ
ਇੰਗਲੈਂਡ ਨੇ ਨਾਮੀਬੀਆ ਨੂੰ 41 ਦੌੜਾਂ ਨਾਲ ਹਰਾਇਆ