ਚੋਣ ਅਬਜਰਵਰ ਲਵਜੀਤ ਕਲਸੀ ਨੇ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 15 ਦਸੰਬਰ ( ) - ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਜ਼ਿਲਾ ਤਰਨ ਤਾਰਨ ਵਿੱਚ ਨਿਯੁਕਤ ਕੀਤੇ ਚੋਣ ਅਬਜਰਵਰ ਸ੍ਰੀਮਤੀ ਲਵਜੀਤ ਕਲਸੀ, ਪੀਸੀਐਸ ਵੱਲੋਂ ਬੀਤੀ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਸਟਰਾਂਗ ਰੂਮਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਤਰਨ ਤਾਰਨ ਵਿੱਚ ਬਣਾਏ ਗਏ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪਹਿਰੇ ਹੇਠ ਬੈਲਟ ਬਕਸੇ ਰੱਖੇ ਗਏ ਹਨ ਅਤੇ ਇਹਨਾਂ ਸਟਰਾਂਗ ਰੂਮਾਂ ਨੂੰ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਸੀਲ ਬੰਦ ਕੀਤਾ ਗਿਆ ਹੈ।
ਚੋਣ ਅਬਜਰਵਰ ਸ੍ਰੀਮਤੀ ਕਲਸੀ ਵੱਲੋਂ ਬੀਤੀ ਦੇਰ ਸ਼ਾਮ ਵੱਖ-ਵੱਖ ਸਟਰਾਂਗ ਰੂਮਾਂ ਦਾ ਦੌਰਾ ਕਰਕੇ ਉਥੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਉੱਪਰ ਤਸੱਲੀ ਜ਼ਾਹਿਰ ਕੀਤੀ।
ਉਨ੍ਹਾਂ ਦੱਸਿਆ ਕਿ ਬੈਲਟ ਬਕਸੇ ਬਲਾਕ-ਵਾਈਜ਼ ਬਣਾਏ ਗਏ ਵੱਖ-ਵੱਖ 8 ਸਟਰਾਂਗ ਰੂਮਾਂ ਵਿੱਚ ਸਖਤ ਨਿਗਰਾਨੀ ਹੇਠ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਪੰਚਾਇਤ ਸੰਮਤੀ ਤਰਨ ਤਾਰਨ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ ਹੈ। ਪੰਚਾਇਤ ਸੰਮਤੀ ਖਡੂਰ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ, (ਖੱਬਾ ਪਾਸਾ) ਖਡੂਰ ਸਾਹਿਬ, ਪੰਚਾਇਤ ਸੰਮਤੀ ਚੋਹਲਾ ਸਾਹਿਬ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਚੋਹਲਾ ਸਾਹਿਬ, ਪੰਚਾਇਤ ਸੰਮਤੀ ਨਾਗੋਕੇ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ (ਸੱਜਾ ਪਾਸਾ), ਖਡੂਰ ਸਾਹਿਬ, ਪੰਚਾਇਤ ਸੰਮਤੀ ਪੱਟੀ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸਰਕਾਰੀ ਹਾਈ ਸਕੂਲ (ਲੜਕੇ) ਕੈਰੋਂ, ਪੰਚਾਇਤ ਸੰਮਤੀ ਨੌਸ਼ਹਿਰਾ ਪੰਨੂਆਂ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸਰਹਾਲੀ ਕਲਾਂ, ਪੰਚਾਇਤ ਸੰਮਤੀ ਭਿੱਖੀਵਿੰਡ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਪੰਚਾਇਤ ਸੰਮਤੀ ਵਲਟੋਹਾ ਦਾ ਸਟਰਾਂਗ ਰੂਮ ਤੇ ਗਿਣਤੀ ਕੇਂਦਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਆਦਰਸ਼, ਵਲਟੋਹਾ ਵਿਖੇ ਬਣਾਇਆ ਗਿਆ ਹੈ ਅਤੇ ਇਨ੍ਹਾਂ ਥਾਵਾਂ `ਤੇ ਹੀ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਇਸ ਮੌਕੇ ਉਹਨਾਂ ਨਾਲ ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।


