ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਤੇ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਚੋਣ ਰੈਲੀਆਂ

ਧੂਰੀ/ਸੰਗਰੂਰ, 12 ਦਸੰਬਰ:

ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਹਲਕੇ ਦੇ ਪਿੰਡ ਧੂਰਾ, ਢਢੋਗਲ, ਈਸੜਾ ਤੇ ਭਸੌੜ ਵਿੱਚ ਚੋਣ ਰੈਲੀਆਂ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਫ਼ਤਵਾ ਦੇਣ ਦੀ ਹਲਕਾ ਵਾਸੀਆਂ ਨੂੰ ਅਪੀਲ ਕੀਤੀ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਮੌਜੂਦ ਸਨ।

ਚੋਣ ਰੈਲੀਆਂ ਵਿੱਚ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਤੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਪਿੰਡਾਂ ਦੇ ਵਿਕਾਸ ਲਈ ਸਭ ਤੋਂ ਅਹਿਮ ਹੁੰਦੀਆਂ ਹਨ, ਕਿਉਂਕਿ ਸਰਕਾਰ ਦੀਆਂ ਸਕੀਮਾਂ ਨੂੰ ਪਿੰਡ ਪੱਧਰ ਉੱਤੇ ਲਾਗੂ ਕਰਨ ਅਤੇ ਵਿਕਾਸ ਲਈ ਫ਼ੰਡਾਂ ਨੂੰ ਲਿਆਉਣ ਲਈ ਤਜਵੀਜ਼ਾਂ ਬਣਾਉਣ ਲਈ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਮੁੱਖ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਇਨ੍ਹਾਂ ਚੋਣਾਂ ਦੀ ਅਹਿਮੀਅਤ ਸਭ ਤੋਂ ਜ਼ਿਆਦਾ ਹੈ ਕਿਉਂਕਿ ਇੱਥੋਂ ਚੁਣੇ ਗਏ ਨੁਮਾਇੰਦੇ ਪਿੰਡਾਂ ਦੇ ਲੋਕਾਂ ਦੀ ਆਵਾਜ਼ ਨੂੰ ਸਰਕਾਰਾਂ ਤੱਕ ਪਹੁੰਚਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹਨ।

ਸ੍ਰ. ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕ ਚਾਰ ਸਾਲ ਦੌਰਾਨ ਹੋਏ ਵਿਕਾਸ ਨੂੰ ਦੇਖਦੇ ਹੋਏ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਰੀਬ ਪਿਛਲੇ ਚਾਰ ਸਾਲ ਵਿੱਚ ਪਿੰਡ ਦੇ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਹੈ, ਜਿਸ ਸਦਕਾ ਪਿੰਡਾਂ ਵਿੱਚ ਹੁਣ ਸ਼ਹਿਰਾਂ ਵਾਲੀਆਂ ਸਾਰੀਆਂ ਸਹੂਲਤਾਂ ਮਿਲਣ ਲੱਗੀਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਜਿੱਤਾਂ ਕੇ ਲੋਕ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਵਿੱਚ ਆਪਣਾ ਯੋਗਦਾਨ ਪਾਉਣ।  

ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਹਲਕੇ ਵਿੱਚ ਜੋ ਪਿਛਲੇ ਚਾਰ ਸਾਲ ਦੌਰਾਨ ਵਿਕਾਸ ਹੋਇਆ ਹੈ, ਉਹ ਪਿਛਲੇ 70 ਸਾਲ ਦੌਰਾਨ ਨਹੀਂ ਹੋਇਆ ਸੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲਾਇਬਰੇਰੀਆਂ, ਜਿੰਮ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਨੇ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਚੁਣੇ ਜਾਣ ਵਾਲੇ ਉਮੀਦਵਾਰ ਪਿੰਡਾਂ ਦੇ ਵਿਕਾਸ ਨੂੰ ਇਕ ਨਵੀਂ ਰਫ਼ਤਾਰ ਦੇਣਗੇ ਇਸ ਲਈ ਪਿੰਡ ਵਾਸੀ ਆਪਣੇ ਵੋਟ ਦੀ ਵਰਤੋਂ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਇਨ੍ਹਾਂ ਚੋਣਾਂ ਦੌਰਾਨ ਆਪਣਾ ਫ਼ਤਵਾ ਜ਼ਰੂਰ ਦੇਣ।


ਸ. ਮਾਲਵਿੰਦਰ ਸਿੰਘ ਕੰਗ ਅਤੇ ਸੁਖਵੀਰ ਸਿੰਘ ਨੇ ਧੂਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਖੜੇ ਮੀਮਾਂਸਾ ਜ਼ੋਨ ਤੋਂ ਰਛਪਾਲ ਸਿੰਘ, ਬਾਲੀਆਂ ਜ਼ੋਨ ਤੋਂ ਹਰਜਿੰਦਰ ਸਿੰਘ ਕਾਂਝਲਾ, ਘਨੌਰੀ ਕਲਾਂ ਜ਼ੋਨ ਤੋਂ ਜਸਮੀਤ ਕੌਰ ਚਹਿਲ ਅਤੇ ਸਮੇਤ ਪੰਚਾਇਤ ਸੰਮਤੀ ਉਮੀਦਵਾਰਾਂ ਜਸਵਿੰਦਰ ਕੌਰ, ਸੁਖਮਨਵੀਰ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰਾਨੋ, ਜਸਵੀਰ ਕੌਰ, ਰਣਜੋਧ ਸਿੰਘ, ਸਵਰਨਜੀਤ ਕੌਰ, ਹਰਜਿੰਦਰ ਕੌਰ, ਜਸਪਾਲ ਕੌਰ, ਜਗਸੀਰ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਕੌਰ, ਕੁਰਸ਼ੈਦ, ਰਣਜੀਤ ਸਿੰਘ, ਬਲਵਿੰਦਰ ਸਿੰਘ, ਅਮਰਦੀਪ ਸਿੰਘ, ਅਮ੍ਰਿਤਪਾਲ ਸਿੰਘ, ਹਰਪ੍ਰੀਤ ਕੌਰ, ਗੁਰਜੀਤ ਸਿੰਘ, ਗੁਰਚਰਨ ਸਿੰਘ, ਗੁਰਮੀਤ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਲਖਵੀਰ ਕੌਰ ਅਤੇ ਪਰਮਜੀਤ ਕੌਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਉਮੀਦਵਾਰ ਜਿੱਤ ਕੇ ਤੁਹਾਡੇ ਪਿੰਡ ਦੇ ਵਿਕਾਸ ਲਈ ਸਰਕਾਰ ਤੋਂ ਵੱਡੀਆਂ ਗਰਾਂਟਾਂ ਲਿਆ ਕੇ ਹਲਕੇ ਵਿੱਚ ਵਿਕਾਸ ਕਾਰਜ ਕਰਵਾਉਣਗੇ।

ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਤੇ ਰਾਜਵੰਤ ਸਿੰਘ ਘੁੱਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਗਠਨ ਤੋਂ ਬਾਅਦ ਪਿੰਡਾਂ ਵਿੱਚ ਵਿਕਾਸ ਦੁੱਗਣੀ ਰਫ਼ਤਾਰ ਨਾਲ ਚੱਲੇਗਾ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਹਰੇਕ ਪਿੰਡ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ ਤੇ ਆਉਣ ਵਾਲੇ ਦਿਨਾਂ ਵਿੱਚ ਧੂਰੀ ਨਮੂਨੇ ਦੇ ਹਲਕੇ ਵੱਜੋ ਆਪਣੀ ਪਹਿਚਾਣ ਬਣਾਏਗਾ।

ਚੋਣ ਪ੍ਰਚਾਰ ਰੈਲੀਆਂ ਦੌਰਾਨ ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਸਰਪੰਚ ਦਵਿੰਦਰ ਸਿੰਘ ਧੂਰਾ, ਕੌਂਸਲਰ ਵੀਰਭਾਨ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਅਤੇ ਆਪ ਵਲੰਟੀਅਰਜ਼ ਮੌਜੂਦ ਸਨ।

 

Advertisement

Advertisement

Latest News

3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ 3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
*3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ**  **ਚੰਡੀਗੜ੍ਹ, 13 ਦਸੰਬਰ, 2025** ਮੁੱਖ ਮੰਤਰੀ ਭਗਵੰਤ...
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ