ਚੋਣ ਰਿਹਰਸਲ ਕੇਂਦਰਾਂ ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ

ਚੋਣ ਰਿਹਰਸਲ ਕੇਂਦਰਾਂ ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ 19 ਮਈ 2024---

 

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਦੂਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੱਦੇ ਹੋਏ ਵੋਟਰ ਜਾਗਰੂਕਤਾ ਮੁਹਿੰਮ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਚੋਣ ਰਿਹਰਸਲ ਕੇਂਦਰਾਂ ਤੇ ਵਿਸ਼ੇਸ਼ ਪ੍ਰਰਦਸ਼ਨੀਆਂ ਲਗਾਈਆਂ ਗਈਆਂ ਅਤੇ ਰੰਗੋਲੀਆਂ ਬਣਾ ਕੇ ਪੋਲਿੰਗ ਸਟਾਫ਼ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣ ਪ੍ਰਕਿਰਿਆ ਵਿੱਚ ਲੱਗੇ ਕਰਮਾਚਾਰੀਆਂ ਨੂੰ ਫ਼ਾਰਮ 12 ਭਰਨ ਲਈ ਦਿੱਤਾ ਗਿਆ ਹੈ,ਤਾਂ ਜੋ ਉਹ ਆਪਣੇ ਵੋਟ ਦੇ ਜ਼ਮੂਹਰੀ ਹੱਕ ਦੀ ਵਰਤੋਂ ਯੋਗ ਪ੍ਰਣਾਲੀ ਰਾਹੀਂ ਕਰ ਸਕਣ।ਉਹਨਾਂ ਦੱਸਿਆ ਕਿ ਚੋਣਾਂ ਦੇ ਕੰਮ ਵਿੱਚ ਤੈਨਾਤ ਸਟਾਫ਼ ਦੀ ਸਹੂਲਤ ਲਈ ਹਰ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟਾਂ ਵਾਲੇ ਦਿਨ ਨੂੰ ਵੋਟਰਾਂ ਲਈ ਯਾਦਗਾਰ ਬਣਾਉਣ ਲਈ ਜ਼ਿਲ੍ਹੇ ਦੇ ਹਰੇਕ ਵਿਧਾਨਸਭਾ ਹਲਕੇ ਵਿੱਚ ਮਾਡਲ ਪੋਲਿੰਗ ਸਟੇਸ਼ਨ,ਯੂਥ ਪੋਲਿੰਗ ਬੂਥ, ਗ੍ਰੀਨ ਪੋਲਿੰਗ ਬੂਥ ਅਤੇ ਵੂਮੈਨ ਮੈਨੇਜਡ ਪੋਲਿੰਗ ਸਟੇਸ਼ਨ(ਪਿੰਕ ਬੂਥ) ਬਣਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਵੋਟ ਹਰ ਦੇਸ਼ ਵਾਸੀ ਦਾ ਲੋਕਤਾਂਤਰਿਕ ਹੱਕ ਹੈ ਅਤੇ ਇਸਦਾ ਉਪਯੋਗ ਲੋਕਤੰਤਰ ਦੀਆਂ ਜੜ੍ਹਾ ਨੂੰ ਹੋਰ ਮਜਬੂਤ ਕਰਨ ਵਿੱਚ ਇੱਕ ਮਹੱਤਵਪੂਰਨ ਰੋਲ ਅਦਾ ਕਰਦਾ ਹੈ।ਉਹਨਾਂ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ 1 ਜੂਨ ਵਾਲੇ ਦਿਨ ਸਾਰੇ ਵੋਟਰ ਆਪਣੇ ਵੋਟ ਪਾਉਣ ਦੇ ਲੋਕਤਾਂਤਰਿਕ ਹੱਕ ਦੀ ਵਰਤੋਂ ਜ਼ਰੂਰ ਕਰਨ।ਅੱਜ ਹੋਈ ਰਿਹਰਸਲ ਬਾਰੇ ਗੱਲਬਾਤ ਕਰਦਿਆਂ ਅੰਮ੍ਰਿਤਸਰ ਉੱਤਰੀ ਵਿਧਾਨਸਭਾ ਹਲਕੇ ਵਿੱਚ ਆਪਣੀ ਰਿਹਰਸਲ ਕਰਨ ਆਏ ਪ੍ਰਿਸਾਈਡਿੰਗ ਅਫ਼ਸਰ ਖਾਲਸਾ ਕਾਲਜ਼ ਦੇ ਭੌਤਿਕ ਵਿਗਿਆਨ ਦੇੇ ਪੋ੍ਫੈ਼ਸਰ ਡਾ.ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਚੋਣ ਰਿਹਰਸਲ ਵਾਲੀ ਜਗ੍ਹਾ ਤੇ ਪਹੁੰਚ ਕੇ ਕਾਫ਼ੀ ਵਧੀਆ ਲੱਗਾ।ਉਹਨਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵੋਟਰ ਜਾਗਰੂਕਤਾ ਲਈ ਸਥਾਪਿਤ ਕੀਤੇ ਹੈਲਪਡੈਸਕ ਤੋਂ ਉਹਨਾਂ ਨੂੰ ਕਾਫ਼ੀ ਜਾਣਕਾਰੀ ਮਿਲੀ ਹੈ,ਜਿਸਨੂੰ ਉਹ ਸਮਾਜ ਦੇ ਹੋਰ ਲੋਕਾਂ ਨਾਲ ਵੀ ਸਾਂਝਾ ਕਰਣਗੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵਲੋਂ ਇਸ ਵਾਰ ਚੋਣ ਰਿਹਰਸਲ ਵਾਲੀਆਂ ਥਾਵਾਂ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਹਨ।ਇਸ ਮੌਕੇ ਰਿਹਰਸਲ ਕਰਨ ਆਏ ਕਈ ਕਰਮਚਾਰੀ ਵਲੋਂ ਸੈਲਫ਼ੀ ਸਟੈਂਡ ਤੇ ਸੈਲਫ਼ੀਆਂ ਵੀ ਖਿੱਚਵਾਈਆਂ ਗਈਆਂ।

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ