ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੋਣ ਤਹਿਸੀਲਦਾਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਜਲੰਧਰ, 13 ਜੂਨ :  ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ, ਜਲੰਧਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ।

ਚੋਣ ਤਹਿਸੀਲਦਾਰ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2 (BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਪੋਲਿੰਗ ਏਰੀਏ ਵਿੱਚ ਵੋਟ ਬਣਾਉਣ ਤੋਂ ਰਹਿ ਗਏ 18 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵਿਅਕਤੀਆਂ ਦੀ ਸੂਚੀ, ਮਰ ਚੁੱਕੇ ਅਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਸੂਚੀ ਬੂਥ ਲੈਵਲ ਅਫ਼ਸਰ ਨੂੰ ਦਿੱਤੀ ਜਾਣੀ ਹੈ।

ਸਮੂਹ ਨੁਮਾਇੰਦਿਆਂ ਨੇ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਜਲਦ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿੱਤਾ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646