ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 29 ਨਵੰਬਰ
    ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
   ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ 4 ਪੰਚਾਇਤ ਸੰਮਤੀਆਂ ਮਾਨਸਾ, ਸਰਦੂਲਗੜ੍ਹ, ਝੁਨੀਰ, ਬੁਢਲਾਡਾ ਦੇ 86 ਜ਼ੋਨਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ।
ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 1 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 ਨੂੰ ਨਾਮਜਦਗੀ ਪੱਤਰ ਵਾਪਸ ਲਏ ਜਾ ਸਕਣਗੇ। 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
 ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ 11 ਜ਼ੋਨਾਂ ਲਈ ਐੱਸ ਡੀ ਐਮ ਦਫ਼ਤਰ ਮਾਨਸਾ ਵਿੱਚ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਜਾਣਗੇ। ਓਨ੍ਹਾਂ ਅੱਗੇ ਦੱਸਿਆ ਕਿ ਪੰਚਾਇਤ ਸੰਮਤੀ ਮਾਨਸਾ ਦੇ 25 ਜ਼ੋਨਾਂ ਲਈ ਨਾਮਜ਼ਦਗੀ ਪੱਤਰ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿੱਚ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਦਾਖ਼ਲ ਕੀਤੇ ਜਾਣਗੇ। ਪੰਚਾਇਤ ਸੰਮਤੀ ਸਰਦੂਲਗੜ੍ਹ ਦੇ 15 ਜ਼ੋਨਾਂ ਲਈ ਐੱਸ ਡੀ ਐਮ ਦਫ਼ਤਰ ਸਰਦੂਲਗੜ੍ਹ ਦੇ ਦਫ਼ਤਰ ਵਿਖੇ, ਪੰਚਾਇਤ ਸੰਮਤੀ ਬੁਢਲਾਡਾ ਦੇ 25 ਜ਼ੋਨਾਂ ਲਈ ਐੱਸ ਡੀ ਐਮ ਦਫ਼ਤਰ ਬੁਢਲਾਡਾ ਵਿਚ, ਪੰਚਾਇਤ ਸੰਮਤੀ ਝੁਨੀਰ ਦੇ 21 ਜ਼ੋਨਾਂ ਲਈ ਨਾਮਜ਼ਦਗੀ ਪੱਤਰ ਬੀ ਡੀ ਪੀ ਓ ਦਫ਼ਤਰ ਝੁਨੀਰ ਵਿਚ ਭਰੇ ਜਾਣਗੇ। 

Advertisement

Advertisement

Latest News

ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਚੰਡੀਗੜ੍ਹ 13 ਦਸੰਬਰ, 2025:-...
ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ