ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ 3 ਮਾਰਚ
                         ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜਿ਼ਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।
                      ਇਸ ਮੌਕੇ ਜਿਲ੍ਹਾ ਅਤੇ ਸੈਸਨ ਜੱਜ, ਸ੍ਰੀ ਰਾਜ ਕੁਮਾਰ ਵੱਲੋਂ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਲਈ ਕਿੱਤਾ ਮੁੱਖੀ ਪ੍ਰੋਗਰਾਮ ਕੀਤਾ ਗਿਆ ।
                        ਇਸ ਪੋ੍ਰਗਰਾਮ ਵਿੱਚ ਲਗਭਗ 60 ਬੰਦਿਆ ਵੱਲੋਂ ਟਰੇਨਿੰਗ ਪੋ੍ਰਗਰਾਮ ਵਿੱਚ ਭਾਗ ਲਿਆ ਗਿਆ। ਇਸ ਕਿੱਤਾ ਮੁੱਖੀ ਪ੍ਰੋਗਰਾਮ ਦੀ ਟਰੇਨਿੰਗ ਸ੍ਰੀ ਅੰਗਰੇਜ ਸਿੰਘ ਭੁੱਲਰ ਵੱਲੋਂ ਦਿੱਤੀ ਗਈ।
                        ਸ੍ਰੀ ਅੰਗਰੇਜ ਸਿੰਘ ਭੁੱਲਰ ਨੇ ਕੈਦੀਆਂ/ਹਵਾਲਾਤੀਆ ਨੂੰ ਪੱਤਿਆਂ ਤੋਂ ਖਾਦ ਬਣਾਉਣ ਅਤੇ ਗੰਡੋਇਆ ਤੋਂ ਖਾਦ ਬਣਾਉਣ ਦੀ ਟਰੇਨਿੰਗ ਦਿੱਤੀ ਗਈ, ਇਸ ਟ੍ਰੇਨਿੰਗ ਦਾ ਸੈਸਨ ਤਿੰਨ  ਦਿਨ ਤੱਕ ਚੱਲੇਗਾ। ਜਿਲ੍ਹਾ ਅਤੇ ਸੈਸਨ ਜੱਜ ਸਾਹਿਬ ਵੱਲੋਂ ਅੰਗਰੇਜ ਸਿੰਘ ਭੁੱਲਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
                       ਇਸ ਕਿੱਤਾ ਮੁੱਖੀ ਪ੍ਰੋਗਰਾਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆ ਮਾਨਯੋਗ ਜੱਜ ਸਾਹਿਬ ਵੱਲੋਂ ਕੈਦੀ/ਹਵਾਲਾਤੀ ਨੂੰ ਦੱਸਿਆ ਗਿਆ ਕਿ ਇਹ ਕਿੱਤਾ ਮੁਖੀ ਟਰੇਨਿੰਗ ਪ੍ਰੋਗਰਾਮ ਉਹਨਾ ਦੇ ਭਵਿੱਖ ਵਿੱਚ ਕੰਮ ਆਵੇਗਾ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਜਦੋਂ ਕੈਦੀ/ਹਵਾਲਾਤੀ ਜੇਲ ਜੇਲ ਤੋਂ ਬਾਹਰ ਜਾਣਗੇ ਤਾਂ ਉਹ ਆਪਣਾ ਕੰਮ ਸੁਰੂ ਕਰ ਸਕਣਗੇ ।
                     ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿ਼ਲ੍ਹਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।
                     ਸ੍ਰੀ ਰਾਜ ਕੁਮਾਰ, ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ ਅਤੇ  ਜੇਲ੍ਹ ਵਿਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੱਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।
                     ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਕੈਦੀਆ/ਹਵਾਲਾਤੀਆਂ ਨੂੰ ਪਲੀ—ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
                     ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ