ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਪੰਜਾਬ ਸਰਕਾਰ ਵੱਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਪ੍ਰਬੰਧਨ ਮਾਹਰ ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਨਿਯੁਕਤ

ਚੰਡੀਗੜ੍ਹ, 8 ਫਰਵਰੀ:

ਪੰਜਾਬ ਸਰਕਾਰ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ (ਐਮ.ਬੀ.ਐਸ.ਪੀ.ਐਸ.ਯੂ.), ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕੀਤਾ ਹੈ, ਜਿਸਦਾ ਕਾਰਜਕਾਲ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਦਾ ਹੋਵੇਗਾ।

ਦੱਸਣਯੋਗ ਹੈ ਕਿ ਡਾ. ਪੁਸ਼ਪਿੰਦਰ ਸਿੰਘ ਗਿੱਲ ਕੋਲ ਅਕਾਦਮਿਕ, ਖੋਜ, ਪ੍ਰਸ਼ਾਸਨ ਅਤੇ ਅੰਤਰਰਾਸ਼ਟਰੀ ਸਲਾਹ-ਮਸ਼ਵਰੇ ਵਿੱਚ 36 ਸਾਲ ਤੋਂ ਵੱਧ ਦਾ ਤਜਰਬਾ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ  ਡਾ. ਗਿੱਲ ਨੇ ਵੱਖ-ਵੱਖ ਖੇਤਰਾਂ ਵਿੱਚ ਸੇਵਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਲੀਡਰਸ਼ਿਪ ਸਮਰੱਥਾਵਾਂ ਪੰਜਾਬ ਦੀ ਪ੍ਰਮੁੱਖ ਖੇਡ ਯੂਨੀਵਰਸਿਟੀ ਨੂੰ ਉੱਤਮਤਾ ਵੱਲ ਲਿਜਾਣ ਲਈ ਵਧੇਰੇ ਕਾਰਗਰ ਸਾਬਤ ਹੋਣਗੀਆਂ। ਦੱਸਣਯੋਗ ਹੈ ਕਿ ਡਾ. ਗਿੱਲ ਪੰਜਾਬੀ ਯੂਨੀਵਰਸਿਟੀ, ਪਟਿਆਲਾ (1993) ਤੋਂ ਡਾਕਟਰੇਟ ਹਨ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਪਣੇ ਸ਼ਾਨਦਾਰ ਅਕਾਦਮਿਕ ਕਰੀਅਰ ਦੌਰਾਨ ਡਾ. ਗਿੱਲ ਨੇ ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿੱਚ ਵਿਸ਼ੇਸ਼ ਤੌਰ 'ਤੇ ਸੇਵਾ ਨਿਭਾਈ।

ਆਪਣੇ ਅਕਾਦਮਿਕ ਕਰੀਅਰ ਵਿੱਚ ਨਵਾਂ ਮਾਪਦੰਡ ਸਥਾਪਤ ਕਰਦਿਆਂ  ਡਾ. ਗਿੱਲ ਨੇ 1999 ਤੋਂ 2001 ਤੱਕ ਅਫ਼ਰੀਕਾ (ਯੂਗਾਂਡਾ, ਕੀਨੀਆ, ਇਥੋਪੀਆ ਅਤੇ ਨਾਈਜੀਰੀਆ) ਵਿੱਚ ਕੋਕਾ-ਕੋਲਾ ਕੰਪਨੀ ਲਈ ਮੁੱਖ ਕਾਰਜਕਾਰੀ ਅਧਿਕਾਰੀ ਵਜੋਂ ਵਿਲੱਖਣ ਸੇਵਾਵਾਂ ਨਿਭਾਈਆਂ ਅਤੇ ਉਚੇਰੀ ਸਿੱਖਿਆ ਪ੍ਰਸ਼ਾਸਨ ਵਿੱਚ ਕੁਸ਼ਲ ਕਾਰਪੋਰੇਟ ਗਵਰਨੈਂਸ ਤੇ ਰਣਨੀਤਕ ਪ੍ਰਬੰਧਨ ਮੁਹਾਰਤ ਲਿਆਂਦੀ।

ਡਾ. ਗਿੱਲ ਦੀਆਂ ਅਕਾਦਮਿਕ ਪ੍ਰਾਪਤੀਆਂ:

ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਸਾਲਿਆਂ ਵਿੱਚ 84 ਖੋਜ ਪ੍ਰਕਾਸ਼ਨਾਵਾਂ ਤੋਂ ਇਲਾਵਾ 10 ਕਿਤਾਬਾਂ ਅਤੇ ਪ੍ਰਸਿੱਧ ਰਸਾਲਿਆਂ ਅਤੇ ਅਖਬਾਰਾਂ ਵਿੱਚ ਮੈਨੇਜਮੈਂਟ ਅਤੇ ਸਹਾਇਕ ਵਿਸ਼ਿਆਂ ’ਤੇ ਅਧਾਰਤ 400 ਤੋਂ ਵੱਧ ਲੇਖ ਸ਼ਾਮਲ ਹਨ ।

ਬੁਲਾਰੇ ਨੇ ਕਿਹਾ ਕਿ ਡਾ. ਗਿੱਲ ਦੀ ਮੁਹਾਰਤ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਏਕੀਕ੍ਰਿਤ ਖੇਡ ਸਿੱਖਿਆ, ਉੱਚ-ਪ੍ਰਦਰਸ਼ਨ ਵਾਲੀ ਖੇਡ, ਅਤੇ ਵਿਹਾਰਕ ਖੋਜ ਦੇ ਖੇਤਰ ਵਿੱਚ ਦੇਸ਼ ਦੀ ਬਿਹਤਰੀਨ ਸੰਸਥਾ ਵਜੋਂ ਸਥਾਪਤ ਕਰੇਗੀ,ਜਿਥੇ ਵਿਦਿਆਰਥੀ, ਐਥਲੀਟ, ਫੈਕਲਟੀ, ਕੋਚ ਅਤੇ ਉਦਯੋਗ ਮਿਲ ਕੇ ਗਿਆਨ ਸਿਰਜਣ ਕਰਨ ਅਤੇ ਵਿਗਿਆਨ ਨੂੰ ਪੋਡੀਅਮ ਪ੍ਰਦਰਸ਼ਨ ਅਤੇ ਖੇਡ-ਖੇਤਰ ਦੇ ਕਰੀਅਰ ਵਿੱਚ ਬਦਲਣਗੇ।
ਉਨ੍ਹਾਂ  ਉੱਤਰਾਖੰਡ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਬਲਿਕ ਸਰਵਿਸ ਕਮਿਸ਼ਨਾਂ ਦੇ ਮਾਹਰ ਵਜੋਂ ਵੀ ਸੇਵਾ ਨਿਭਾਈ ਹੈ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ