ਰੋਜ਼ਗਾਰ ਬਿਊਰੋ ਮੋਗਾ ਵਿੱਚ ਸਿਰਫ ਲੜਕਿਆਂ ਲਈ 12 ਅਗਸਤ ਨੂੰ ਲੱਗੇਗਾ ਰੋਜ਼ਗਾਰ ਕੈਂਪ

ਰੋਜ਼ਗਾਰ ਬਿਊਰੋ ਮੋਗਾ ਵਿੱਚ ਸਿਰਫ ਲੜਕਿਆਂ ਲਈ 12 ਅਗਸਤ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ 10 ਅਗਸਤ
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਵਿਖੇ 12 ਅਗਸਤ 2024, ਦਿਨ ਸੋਮਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਡਿੰਪਲ ਥਾਪਰ, ਜਿਲ੍ਹਾ ਰੋਜ਼ਗਾਰ ਅਫਸਰ, ਮੋਗਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਿਫਟ ਸਿਕਊਰਿਟੀਜ ਪ੍ਰਾਈਵੇਟ ਲਿਮਿਟਡ ਕੰਪਨੀ, ਲੁਧਿਆਣਾ ਵੱਲੋਂ ਸਿਕਊਰਟੀ ਗਾਰਡ , ਹੈੱਡ ਗਾਰਡ ਅਤੇ ਸੁਪਰਵਾਈਜ਼ਰ ਅਸਾਮੀਆਂ ਲਈ ਸਿਰਫ਼ ਲੜਕਿਆਂ ਦੀ ਇੰਟਰਵਿਊ ਲਈ ਜਾਵੇਗੀ। ਚੁਣੇ  ਗਏ ਪ੍ਰਾਰਥੀਆਂ ਨੂੰ  16000 ਤੋਂ 19300 ਤਨਖਾਹ ਦੇ ਨਾਲ ਪੀ.ਐਫ/ ਈ.ਐਸ.ਆਈ ਦੀ ਸੁਵਿਧਾ ਦਿੱਤੀ ਜਾਵੇਗੀ। ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ 2 ਵਜੇ ਤੱਕ ਦਾ ਹੋਵੇਗਾ।
 ਉਹਨਾਂ ਜ਼ਿਲ੍ਹਾ ਮੋਗਾ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ  ਯੋਗ ਅਤੇ ਇੰਟਰਵਿਊ ਦੇਣ ਆਉਣ ਵਾਲੇ ਪ੍ਰਾਰਥੀ ਜੋ ਦਸਵੀਂ ਜਾਂ ਬਾਰ੍ਹਵੀਂ ਪਾਸ ਹੋਣ, ਉਮਰ 25—45, ਕੱਦ: 170 ਸੈ:ਮੀ: (5 ਫੁੱਟ 7 ਇੰਚ) (ਸਿਰਫ਼ ਲੜਕੇ) ਐਕਸ ਸਰਵਿਸਮੈਨ ਅਤੇ ਸਿਵਲੀਅਨ ਦੋਨੋਂ ਆਪਣੀ ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਪੈਨ ਕਾਰਡ, ਰਿਜਿਊਮ, ਪਾਸਪੋਰਟ ਸਾਈਜ ਫੋਟੋਆਂ ਆਦਿ ਨਾਲ ਲੈ ਕੇ ਜ਼ਰੂਰ ਆਉਣ। ਉਹਨਾਂ ਕਿਹਾ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਚਿਨਾਬ ਜੇਹਲਮ ਬਲਾਕ, ਤੀਜ਼ੀ ਮੰਜਿ਼ਲ, ਡੀ.ਸੀ.ਕੰਪਲੈਕਸ, ਨੈਸਲੇ ਦੇ ਸਾਹ੍ਹਮਣੇ, ਮੋਗਾ ਜਾਂ ਹੈਲਪਲਾਈਨ 6239266860 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-06-2026 ਅੰਗ 731 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 26-06-2026 ਅੰਗ 731
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ
ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ