ਭਾਈ ਜੈਤਾ ਜੀ ਦੀ ਯਾਦਗਾਰ ਵੇਖਣ ਲਈ ਸੰਗਤਾਂ ਦੇ ਵਿੱਚ ਭਾਰੀ ਉਤਸ਼ਾਹ

ਭਾਈ ਜੈਤਾ ਜੀ ਦੀ ਯਾਦਗਾਰ ਵੇਖਣ ਲਈ ਸੰਗਤਾਂ ਦੇ ਵਿੱਚ ਭਾਰੀ ਉਤਸ਼ਾਹ

ਸ੍ਰੀ ਅਨੰਦਪੁਰ ਸਾਹਿਬ 26 ਅਕਤੂਬਰ ()

ਜਦੋਂ ਤੋਂ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੱਲੋਂ ਭਾਈ ਜੈਤਾ ਜੀ ਯਾਦਗਾਰ ਨੂੰ ਮਨੁੱਖਤਾ ਲਈ ਸਮਰਪਿਤ ਕੀਤਾ ਗਿਆ ਹੈ, ਉਦੋਂ ਤੋਂ ਹੀ ਰੋਜ਼ਾਨਾ ਲੰਬੀਆਂ ਕਤਾਰਾਂ ਦੇ ਵਿੱਚ ਲੱਗ ਕੇ ਵੱਡੀ ਗਿਣਤੀ ਵਿੱਚ ਦਰਸ਼ਨਾਥੀ ਇਸ ਮਹਾਨ ਯਾਦਗਾਰ ਨੂੰ ਵੇਖਣ ਲਈ ਪਹੁੰਚ ਰਹੇ ਹਨ ਇਹੀ ਨਹੀਂ ਇਹ ਯਾਦਗਾਰ ਵੇਖ ਕੇ ਸੈਲਾਨੀ ਆਪਣੇ ਤਜਰਬੇ ਨੂੰ ਸਾਂਝਾ ਕਰਦੇ ਹੋਏ ਦੱਸਦੇ ਹਨ ਕਿ ਇੱਥੇ ਆ ਕੇ ਉਹਨਾਂ ਨੂੰ ਪ੍ਰੇਰਨਾ ਮਿਲਦੀ ਹੈ ਕਿ ਕਿਸ ਤਰ੍ਹਾਂ ਦੇ ਨਾਲ ਭਾਈ ਜੈਤਾ ਜੀ ਨੇ ਸ਼ਹਾਦਤ ਦਿੱਤੀ ਅਤੇ ਗੁਰੂ ਸਾਹਿਬ ਦਾ ਸੀਸ ਦਿੱਲੀ ਦੇ ਚਾਂਦਨੀ ਚੌਂਕ ਤੋਂ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਲੈ ਕੇ ਆਂਦਾ ਜਿੱਥੇ ਗੁਰੂ ਸਾਹਿਬ ਦੇ ਸੀਸ ਦਾ ਸੰਸਕਾਰ ਕੀਤਾ ਗਿਆ

    ਦਰਸ਼ਨਾਥੀਆਂ ਦਾ ਇਹ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਕੀਤਾ ਗਿਆ ਉਪਰਾਲਾ ਨੌਜਵਾਨ ਪੀੜੀ ਨੂੰ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕਰਦਾ ਹੈ ਅਤੇ ਆਪਣੇ ਵਿਰਸੇ ਦੇ ਨਾਲ ਜੋੜਦੇ ਹੋਏ ਇਹ ਸਿੱਖਿਤ ਵੀ ਕਰਦਾ ਹੈ ਕੌਮ ਦੇ ਮਹਾਨ ਸ਼ਹੀਦਾਂ ਵੱਲੋਂ ਕਿਸ ਤਰ੍ਹਾਂ ਦੇ ਨਾਲ ਲਾਸਾਨੀ ਸ਼ਹਾਦਤਾਂ ਦਿੱਤੀਆਂ ਗਈਆਂ ਹਨ, ਜਿਨਾਂ ਸਦਕਾ ਅੱਜ ਅਸੀਂ ਸਾਰੇ ਇਸ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਹਾਂ। 

 

Advertisement

Latest News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ