ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ

ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ – ਮੈਡਮ ਸੋਨਮ

ਅੰਮ੍ਰਿਤਸਰ 8 ਜੁਲਾਈ 2024 --

ਨੀਤੀ ਆਯੋਗ ਦੁਆਰਾ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦਾ ਦੂਜਾ ਸਮਾਗਮ ਅੱਜ ਹਰਸ਼ਾ ਛੀਨਾ ਬਲਾਕ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸਹਾਇਕ ਕਮਿਸ਼ਨਰ ਸੋਨਮ ਨੇ ਕਿਹਾ ਕਿ ਸੰਪੂਰਨਤਾ ਅਭਿਆਨ ਦਾ ਮੁੱਖ ਟੀਚਾ ਸਿਹਤ ਅਤੇ ਸਮਾਜਿਕ ਮੁੱਦਿਆਂ ਨੂੰ ਲੈ ਕੇ ਟਿਕਾਊ ਅਤੇ ਬਰਾਬਰੀ ਵਾਲੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ

ਉਨਾਂ ਨੇ ਦੱਸਿਆ ਕਿ ਨੀਤੀ ਆਯੋਗ ਨੇ ਹੁਣ ਅਗਲੇ ਤਿੰਨ ਮਹੀਨਿਆਂ ਵਿੱਚ ਧਿਆਨ ਦੇਣ ਲਈ 6 ਖਾਸ ਸੂਚਕਾਂ ਦੀ ਚੋਣ ਕੀਤੀ ਹੈ ਇਨਾਂ ਸੂਚਕਾਂ ਵਿੱਚ ਜਨਮ ਤੋਂ ਪਹਿਲਾਂ ਦੀ ਦੇਖਭਾਲ ਹਾਈਪਟੈਨਸ਼ਨ ਸਕਰੀਨਿੰਗਡਾਇਬਟੀਜ਼ ਸਕਰੀਨਿੰਗਗਰਭਵਤੀ ਔਰਤਾਂ ਲਈ ਪੋਸ਼ਨਸਾਇਲ ਹੈਲਥ ਕਾਰਡ ਜਾਰੀ ਕਰਨਾ ਅਤੇ ਸਮਾਜਿਕ ਸੁਰੱਖਿਆ ਲਈ ਕੰਮ ਸ਼ਾਮਲ ਹਨ ਉਨਾਂ ਜੋਰ ਦੇ ਕੇ ਇ ਕਿ ਆਉਣ ਵਾਲੇ ਦਿਨਾਂ ਵਿੱਚ ਇਨਾਂ ਖੇਤਰਾਂ ਵਿੱਚ ਕਾਰਗੁਜਾਰੀ ਨੂੰ ਬਿਹਤਰ ਬਣਾਉਣ ਲਈ ਇਕ ਵਿਆਪਕ ਮੁਹਿੰਮ ਚਲਾਈ ਜਾਵੇਗੀ

ਡਿਪਟੀ ਈਐਸਏ ਸ਼੍ਰੀਮਤੀ ਕੰਵਲਜੀਤ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਪੇਂਡੂ ਅਤੇ ਪਛੜੇ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਇਹ ਯਕੀਨੀ ਬਣਾ ਰਿਹਾ ਹੈ ਕਿ ਸਰਕਾਰੀ ਸਕੀਮਾਂ ਸਮਾਜ ਦੇ ਸਾਰੇ ਵਰਗਾਂ ਤੱਕ ਆਸਾਨੀ ਨਾਲ ਪਹੁੰਚਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦਾ ਲਾਭ ਪ੍ਰਾਪਤ ਕੀਤਾ ਜਾ ਰਿਹਾ ਹੈ।  ਉਨਾਂ ਨੇ  ਲੋਕਾਂ ਨੂੰ ਅੱਗੇ ਆਉਣ ਅਤੇ ਸਮਾਜਿਕ ਮੁੱਦਿਆਂ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਿਲਜੀਤ ਸੋਨਾ ਡਰਾਮਾ ਗਰੁੱਪ ਵੱਲੋਂ ਇੱਕ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਸੈਲਫ ਹੈਲਪ ਗਰੁੱਪਾਂ ਵੱਲੋਂ ਆਰਗੈਨਿਕ ਫੂਡਮੈਡੀਕਲ ਕੈਂਪ ਹਾਈਪਰਟੈਨਸ਼ਨ ਅਤੇ ਸ਼ੂਗਰ ਦੀ ਜਾਂਚ ਲਈ ਕੈਂਪ ਲਗਾਇਆ ਗਿਆ। ਸਮਾਗਮ ਦੀ ਸਮਾਪਤੀ ਸਹੁੰ ਚੁੱਕ ਸਮਾਗਮ ਨਾਲ ਕੀਤੀ ਗਈ।

ਇਸ ਮੌਕੇ ਬੀ.ਡੀ.ਪੀ.ਓ ਹਰਸ਼ਾ ਛੀਨਾਬਲਾਕ ਖੇਤੀਬਾੜੀ ਅਫਸਰਏ.ਬੀ.ਐਫ ਮਹਿਮੀਤਏ.ਬੀ.ਐਫ ਸ਼ਿਵਾਲੀ ਸ਼ਰਮਾ,ਹਿਮਾਂਸ਼ੀਚੇਤਨਿਆ ਅਤੇ ਸ੍ਰੀ ਪਰਵੇਸ਼ ਕੁਮਾਰ ਮੌਜ਼ੂਦ ਸਨ।

Tags:

Advertisement

Latest News

ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ ਪ੍ਰਧਾਨ ਮੰਤਰੀ ਮੋਦੀ ਦੇ ‘X’ ‘ਤੇ 100 ਮਿਲੀਅਨ Followers ਹੋਣ ‘ਤੇ ਟੇਸਲਾ ਦੇ CEO ਐਲਨ ਮਸਕ ਨੇ ਦਿੱਤੀ ਵਧਾਈ
New Delhi,21 July,2024,(Azad Soch News):-  ਟੇਸਲਾ ਦੇ CEO ਐਲਨ ਮਸਕ ਨੇ ਪ੍ਰਧਾਨ ਮੰਤਰੀ ਮੋਦੀ (Prime Minister Modi) ਨੂੰ ਸੋਸ਼ਲ ਮੀਡੀਆ...
ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਸਰਵੋਤਮ ਯੂਨੀਵਰਸਿਟੀਆਂ ਵਿੱਚੋਂ 10ਵੇਂ ਅਤੇ ਵਿਸ਼ਵ ਪੱਧਰ ’ਤੇ 737 ਯੂਨੀਵਰਸਿਟੀਆਂ ਵਿੱਚ ਸ਼ਾਮਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-07-2024 ਅੰਗ 729
ਦਿੱਲੀ-ਪੰਜਾਬ ਵਾਂਗ ਹਰਿਆਣੇ ਦੀ ਸੱਤਾ ਆਮ ਆਦਮੀ ਪਾਰਟੀ ਨੂੰ ਸੌਂਪ ਦਿਓ,ਇੱਥੇ ਵੀ ਚੋਰੀਆਂ ਰੁਕ ਜਾਣਗੀਆਂ-ਭਗਵੰਤ ਮਾਨ
ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ
ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ
23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ