ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

ਮੋਗਾ 5 ਜੁਲਾਈ

 

ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। 

 

ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ । ਉਹਨਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿੱਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

 

 

*ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ*

 

ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕ ਥਾਣੇ ਵਿੱਚ ਦਰਜ ਕਰਵਾਉਣ ਅਤੇ ਉਹਨਾਂ ਦੀ ਰਜਿਸਟਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਜੇਕਰ ਉਹਨਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਹਨਾਂ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਧਦੇ ਹੋਏ ਜੁਰਮਾਂ ਨੂੰ ਰੋਕਣ ਲਈ ਅਜਿਹਾ ਜਰੂਰੀ ਹੈ।

ਉਕਤ ਹੁਕਮ 31 ਅਗਸਤ 2025 ਤੱਕ ਲਾਗੂ ਰਹਿਣਗੇ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646