ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ

ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ  30 ਮਾਰਚ ਨੂੰ

ਮੋਗਾ, 28 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ੍ਰੇਣੀ ਦਾਖਲੇ ਲਈ ਪ੍ਰਵੇਸ਼ ਪੀ੍ਰਖਿਆ-2024 30 ਮਾਰਚ, 2024 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੁੱਲ 23 ਸੈਂਟਰਾਂ ਜ਼ਿਲ੍ਹਾ ਮੋਗਾ ਵਿੱਚ ਕਰਵਾਈ ਜਾ ਰਹੀ ਹੈ।
ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ ਲਿਖਤੀ ਹੁਕਮਾਂ ਜਰੀਏ ਪੁਲਿਸ ਵਿਭਾਗ ਨੂੰ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਦੇ ਪੁਖਤਾ ਪ੍ਰਬੰਧਾਂ ਲਈ ਵੀ ਪਾਬੰਦ ਕਰ ਦਿੱਤਾ ਹੈ। ਇਹ ਹੁਕਮ 30 ਮਾਰਚ 2024 ਨੂੰ 10 ਵਜੇ ਤੋਂ 1 ਵਜੇ ਤੱਕ ਲਾਗੂ ਹੋਣਗੇ।  

 
Tags:

Advertisement

Latest News

ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ ਕਿਰਤੀਆਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਫੈਕਟਰੀਆਂ 'ਚ ਜਾਗਰੂਕਤਾ ਮੁਹਿੰਮ ਚਲਾਈ ਗਈ
ਲੁਧਿਆਣਾ, 27 ਅਪ੍ਰੈਲ (000) - ਲੋਕ ਸਭਾ ਚੋਣਾਂ ਦੌਰਾਨ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਕਿਰਤੀਆਂ ਨੂੰ...
ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧੀਆਂ ਜਾਰੀ
ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਟੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ
ਵੋਟਰਾਂ ਨੂੰ ਜਾਗਰੂਕ ਕਰਨ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਲਗਾਤਾਰ ਦੂਜੀ ਵਾਰ ਰਿਹਾ ਅੱਵਲ
ਆਈਲੈਟਸ ਸੈਂਟਰਾਂ ਵਿਖੇ ਵੋਟਰ ਜਾਗਰੂਕਤਾ ਅਭਿਆਨ
ਸੋਸ਼ਲ ਮੀਡੀਆ ਰਾਹੀਂ ਵੋਟਰ ਜਾਗਰੂਕਤਾ
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 103 ਮੰਡੀਆਂ ਵਿੱਚ 8 ਕਿਲੋਮੀਟਰ ਤਕ ਦੀ ਲਿਫਟਿੰਗ ਦਾ ਕੰਮ ਆੜਤੀਆਂ ਨੂੰ ਦਿੱਤਾ