ਸਵੀਪ ਟੀਮ ਵੱਲੋਂ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਆਯੋਜਿਤ

ਸਵੀਪ ਟੀਮ ਵੱਲੋਂ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਆਯੋਜਿਤ

ਫਿਰੋਜ਼ਪੁਰ 22 ਅਪ੍ਰੈਲ 2024:

          ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ..ਐਸ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਚੱਲ ਰਹੀ ਸਵੀਪ ਮੁਹਿੰਮ ਤਹਿਤ ਨਿਵੇਕਲਾ ਉਪਰਾਲਾ ਕਰਦਿਆਂ ਸਥਾਨਕ ਹਾਰਮੋਨੀ ਆਯੁਰਵੈਦਿਕ ਮੈਡੀਕਲ ਕਾਲਜ ਵਿੱਚ ਸਮਾਜ ਸੇਵੀ ਸੰਸਥਾ ਐਗਰੀਡ ਫਾਊਂਡੇਸ਼ਨ ਅਤੇ ਧਰਮਪਾਲ ਬਾਂਸਲ ਚੇਅਰਮੈਨ ਹਾਰਮੋਨੀ ਕਾਲਜ ਦੇ ਸਹਿਯੋਗ ਨਾਲ ਵਿਸ਼ਵ ਧਰਤ ਦਿਵਸ ਮੌਕੇ ਵਾਤਾਵਰਨ ਸੰਭਾਲ ਅਤੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਐਸ.ਡੀ.ਐਮ ਡਾ. ਚਾਰੂਮਿਤਾ ਬਤੌਰ ਮੁੱਖ ਮਹਿਮਾਨ ਪਹੁੰਚੇ।

          ਐਸ.ਡੀ.ਐਮ ਡਾਚਾਰੂਮਿਤਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਸਵੀਪ ਟੀਮ ਵੱਲੋਂ ਕਰਵਾਈਆਂ ਜਾ ਰਹੀਆਂ ਵੋਟ ਜਾਗਰੂਕਤਾ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਲੋਕਾਂਨੌਜਵਾਨਾਂ ਅਤੇ ਖਾਸ ਕਰਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਤੋਂ ਵਾਂਝੇ ਨਾ ਰਹਿ ਜਾਣ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਵੋਟ ਬਹੁਤ ਜ਼ਰੂਰੀ ਹੈ ਅਤੇ ਹਰ ਵੋਟ ਦਾ ਆਪਣਾ ਮਹੱਤਵ ਹੈ ਅਤੇ ਹਰੇਕ ਯੋਗ ਵਿਅਕਤੀ ਨੂੰ ਵੋਟ ਵਾਲੇ ਦਿਨ ਆਪਣੀ ਵੋਟ ਜ਼ਰੂਰ ਪਾਉਣੀ ਚਾਹੀਦੀ। ਉਨ੍ਹਾਂ ਨੇ ਵਾਤਾਵਰਣ ਪ੍ਰਦੁਸ਼ਣ ਕਾਰਨ ਹੋ ਰਹੇ ਨੁਕਸਾਨ ਪ੍ਰਤੀ ਚੇਤੰਨ ਕਰਦਿਆਂ ਕਿਹਾ ਕਿ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਵਾਤਾਵਰਨ ਸੰਭਾਲ ਵਿੱਚ ਬਨਦਾ ਸਹਿਯੋਗ ਕਰੇ।

          ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਉਨਾਂ ਨੇ ਵਿਸ਼ਵ ਧਰਤ ਦਿਵਸ ਦੀ ਮਹੱਤਤਾ ਉੱਪਰ ਚਾਨਣਾ ਪਾਉਂਦਿਆਂ ਕਿਹਾ ਕਿ ,ਧਰਤੀ ਮਾਂ ਨੂੰ ਖੁਸ਼ਹਾਲ ਅਤੇ ਸਿਹਤਮੰਦ ਬਣਾਉਣਾ ਸਮੇਂ ਦੀ ਵੱਡੀ ਜਰੂਰਤ ਹੈ। ਇਸੇ ਉਦੇਸ਼ ਨੂੰ ਲੈ ਕੇ ਲੋਕਸਭਾ ਚੋਣਾਂ 2024 ਮੌਕੇ ਰਾਜਨੀਤਿਕ ਪਾਰਟੀਆਂ ਨੂੰ ਚੋਣਾਂ ਦੌਰਾਨ ਈਕੋ ਫਰੈਂਡਲੀ ਚੋਣ ਸਮਗਰੀ ਦੀ ਵਰਤੋਂ ਕਰਨਆਵਾਜ਼ ਪ੍ਰਦੂਸ਼ਣ ਰੋਕਣਵਹੀਕਲਸ ਅਤੇ ਪਲਾਸਟਿਕ ਦੇ ਸਮਾਨ ਦੀ ਘੱਟ ਤੋਂ ਘੱਟ ਵਰਤੋਂ ਕਰਨ ਦੀ ਅਪੀਲ ਵੀ ਕੀਤੀ

          ਇਸ ਮੌਕੇ ਸ੍ਰੀ ਧਰਮਪਾਲ ਬਾਂਸਲ,ਅਸ਼ੋਕ ਬਹਿਲਪਰਮਿੰਦਰ ਸਿੰਘ ਥਿੰਦਵਿਜੇ ਵਿਕਟਰਬਲਕਾਰ ਸਿੰਘ ਗਿੱਲਯੋਗੇਸ਼ ਤਲਵਾੜ ਅਤੇ ਰਜਨੀ ਜੱਗਾ ਨੇ ਆਪਣੇ ਸੰਬੋਧਨ ਵਿੱਚ ਵਾਤਾਵਰਨ ਸੰਭਾਲ ਅਤੇ ਵੋਟ ਦੀ ਮਹੱਤਤਾ ਸਬੰਧੀ ਵੱਡਮੁੱਲੀ ਜਾਣਕਾਰੀ ਸਰੋਤਿਆਂ ਨਾਲ ਸਾਂਝੀ ਕੀਤੀ।

          ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ ਦੀ ਵਿਦਿਆਰਥਨ ਮਨਦੀਪ ਕੌਰ ਨੇ ਕਵਿਤਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਰੋਤਿਆਂ ਨੇ ਖੂਬ ਪ੍ਰਸ਼ੰਸਾ ਪ੍ਰਾਪਤ ਕੀਤੀ। ਪੋਸਟਰ ਮੇਕਿੰਗ ਮੁਕਾਬਲੇ ਅਤੇ ਰੰਗੋਲੀ ਮੁਕਾਬਲਿਆਂ ਰਾਹੀਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਫਿਰੋਜ਼ਪੁਰ ਅਤੇ ਹਾਰਮੋਨੀ ਆਯੁਰਵੈਦਿਕ ਮੈਡੀਕਲ ਦੇ ਵਿਦਿਆਰਥੀਆਂ ਨੇ ਖੁਬਸੂਰਤ ਅਤੇ ਦਿਲ ਖਿੱਚਵੇਂ ਤਰੀਕੇ ਨਾਲ ਵਾਤਾਵਰਨ ਬਚਾਉਣ ਅਤੇ ਵੋਟ ਦੀ ਮਹੱਤਤਾ ਦਾ ਸੰਦੇਸ਼ ਦਿੱਤਾ।

          ਸਵੀਪ ਕੋਆਰਡੀਨੇਟਰ ਕਮਲ ਸ਼ਰਮਾ ਨੇ ਸਵੀਪ ਮੁਹਿੰਮ ਦੀਆਂ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਵਾਤਾਵਰਨ ਸੰਭਾਲ ਲਈ ਰਾਜਨੀਤਕ ਪਾਰਟੀਆਂ ਨੂੰ ਕੀਤੀ ਅਪੀਲ ਬਾਰੇ ਜਾਣਕਾਰੀ ਦਿੱਤੀ।ਮੰਚ ਸੰਚਾਲਨ ਦੀ ਭੂਮਿਕਾ ਸਰਬਜੀਤ ਸਿੰਘ ਭਾਵੜਾ ਨੇ ਬਾਖੂਬੀ ਨਿਭਾਈ।

          ਇਸ ਮੌਕੇ ਚਾਂਦ ਪ੍ਰਕਾਸ਼ ਚੋਣ ਤਹਿਸੀਲਦਾਰਅਸ਼ੋਕ ਬਹਿਲ ਸਕੱਤਰ ਰੈਡ ਕਰਾਸਯੋਗੇਸ਼ ਬਾਂਸਲ ਡਾਇਰੈਕਟਰਗਗਨ ਦੀਪ ਕੌਰ ਚੋਣ ਕਾਨੁੰਗੋਪ੍ਰਿੰਸੀਪਲ ਡਾ ਸੁਮਨ ਬਾਲਾਡਾਇਟ ਪ੍ਰਿੰਸੀਪਲ ਸੀਮਾ ਪੁੰਛੀਰਜਨੀ ਜੱਗਾਆਰਤੀ ਸਚਦੇਵਾਗੋਰਵ ਮੁੰਜਾਲਰਜਿੰਦਰ ਕੁਮਾਰ ਮੈਂਬਰ ਸਵੀਪ ਟੀਮਬਲਕਾਰ ਸਿੰਘ ਗਿੱਲਸੋਨੂੰ ਕਸ਼ਅਪ ਕਸ਼ਅਪਸਮੀਰ ਕੁਮਾਰਸ਼ਮਾ ਰਾਣੀਪ੍ਰਵੀਨ ਸੇਠੀਪਿੱਪਲ ਸਿੰਘਵਿਜੇ ਵਿਕਟਰਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇਚੋਣ ਤਹਿਸੀਲਦਾਰ ਦਫ਼ਤਰ ਦਾ ਸਟਾਫ਼ਸਮੁੱਚੀ ਸਵੀਪ ਟੀਮ ਅਤੇ ਕਾਲਜ ਦਾ ਸਟਾਫ਼ ਹਾਜ਼ਰ ਸੀ।

Tags:

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ