ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ

ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਜੂਨ :    
         ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਕੂਲ ਆਫ਼ ਐਮੀਨੈਂਸ, ਗੜ੍ਹਸ਼ੰਕਰ ਦਾ ਦੌਰਾ ਕੀਤਾ। ਇਸ ਮੌਕੇ  ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ ਪਹਿਲੂਆਂ 'ਤੇ ਚਰਚਾ ਕੀਤੀ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨੂੰ ਟਾਲਣ ਦਾ ਮਤਲਬ ਹੈ ਸਫਲਤਾ ਗੁਆਉਣਾ। ਇਸ ਲਈ ਹੁਣ ਕੀਤੀ ਗਈ ਸਖ਼ਤ ਮਿਹਨਤ ਆਉਣ ਵਾਲੇ ਦਿਨਾਂ ਵਿਚ ਚੰਗੇ ਨਤੀਜੇ ਲਿਆਏਗੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਕਰੀਅਰ ਦੇ ਵਿਕਲਪਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਰੁਚੀ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਸਮੂਹ ਬਣਾਏ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਸਕੂਲ ਨੂੰ ਉਸ ਅਨੁਸਾਰ ਅਧਿਐਨ ਸਮੱਗਰੀ ਦਿੱਤੀ ਜਾਵੇਗੀ ਅਤੇ ਮਾਹਿਰ ਸੈਸ਼ਨ ਆਯੋਜਿਤ ਕੀਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਕੋਈ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਕਿ ਸਿਰਫ਼ ਕਿਤਾਬਾਂ ਤੱਕ ਸੀਮਤ ਸਿੱਖਿਆ ਹੁਣ ਕਾਫ਼ੀ ਨਹੀਂ ਹੈ, ਵਿਦਿਆਰਥੀਆਂ ਨੂੰ ਅਸਲ ਜੀਵਨ ਦੀ ਸਮਝ, ਐਕਸਪੋਜ਼ਰ ਵਿਜ਼ਿਟ ਅਤੇ ਆਧੁਨਿਕ ਤਕਨਾਲੋਜੀ ਦੀ ਵੀ ਓਨੀ ਹੀ ਲੋੜ ਹੈ। ਉਨ੍ਹਾਂ ਅਧਿਆਪਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਵੀਨਤਮ ਅਧਿਆਪਨ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਸਕੂਲ ਦੀਆਂ ਗਤੀਵਿਧੀਆਂ ਵਿਚ ਮਾਪਿਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਵੱਡੇ ਸੁਪਨੇ ਦੇਖ ਸਕਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰ ਸਕਦੇ ਹਨ। ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ‘ ਇਕ ਨਵਾਂ ਵਿਚਾਰ ਹੈ ਜਿਸ ਵਿਚ ਸਰਕਾਰੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦੀ ਸਮਰੱਥਾ ਹੈ।  ਇਸ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਰੁਚੀ ਲਿਆਉਣ ਅਤੇ ਜ਼ਿਆਦਾ ਸਮੇਂ ਤੱਕ ਪੜ੍ਹਾਈ ਕਰਨ ਸਬੰਧੀ ਟਿਪਸ ਵੀ ਦਿੱਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤੋਂ ਪ੍ਰੇਰਿਤ ਹੋ ਕੇ, ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਉੱਚੇ ਟੀਚੇ ਨਿਰਧਾਰਤ ਕਰਨ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਮਜ਼ਬੂਤ ਮਾਰਗਦਰਸ਼ਨ ਪ੍ਰਦਾਨ ਕਰਨਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਆਈ.ਏ.ਐਸ, ਆਈ.ਪੀ.ਐਸ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵਿਦਿਆਰਥੀਆਂ ਦੇ ਜੀਵਨ ਵਿਚ ਮਾਰਗਦਰਸ਼ਕ ਦੀ ਭੂਮਿਕਾ ਸੌਂਪਦੇ ਹੋਏ ਸਿੱਖਿਆ ਵਿਚ ਨਵੀਨਤਾ ਅਤੇ ਵਿਵਹਾਰਕ ਸਮਝ ਨੂੰ ਤਰਜ਼ੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਉਨ੍ਹਾਂ ਵਲੋਂ ਵਿਦਿਆਰਥੀਆਂ ਦੇ ਕਰੀਅਰ ਮਾਰਗਦਰਸ਼ਨ, ਸਕੂਲ ਦੇ ਬੁਨਿਆਦੀ ਢਾਂਚੇ ਅਤੇ ਸਰੋਤਾਂ ਵਿਚ ਸੁਧਾਰ, ਅਤੇ ਨਵੀਨਤਾ ਅਧਾਰਤ ਸਿੱਖਿਆ ਵਿੱਚ ਸਲਾਹਕਾਰ ਦੀ ਭੂਮਿਕਾ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਸਕੂਲ ਪ੍ਰਿੰਸੀਪਲ ਸੀਮਾ ਬੁੱਧੀਰਾਜਾ, ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਵੀ ਮੌਜੂਦ ਸਨ।
 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ