ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੇ ਨਾਂ 'ਤੇ ਕੈਲੀਫੋਰਨੀਆ ਵਿੱਚ ਸਰਕਾਰੀ ਸਕੂਲ ਦੀ ਸਥਾਪਨਾ

ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੇ ਨਾਂ 'ਤੇ ਕੈਲੀਫੋਰਨੀਆ ਵਿੱਚ ਸਰਕਾਰੀ ਸਕੂਲ ਦੀ ਸਥਾਪਨਾ

*ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਦੇ ਨਾਂ 'ਤੇ ਕੈਲੀਫੋਰਨੀਆ ਵਿੱਚ ਸਰਕਾਰੀ ਸਕੂਲ ਦੀ ਸਥਾਪਨਾ – ਇਨਸਾਫ਼, ਇਨਸਾਨੀਅਤ ਅਤੇ ਸੱਚ ਦੀ ਜਿੱਤ : ਹਰਮੀਤ ਸਿੰਘ ਕਾਲਕਾ*

 

ਨਵੀਂ ਦਿੱਲੀ 27 ਜੂਨ,2025:# ਇਹ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਨਾਵਤਾ ਲਈ ਮਾਣ ਵਾਲੀ ਗੱਲ ਹੈ ਕਿ ਅਮਰੀਕਾ ਦੇ ਰਾਜ ਕੈਲੀਫੋਰਨੀਆ ਵਿੱਚ ਮਨੁੱਖੀ ਅਧਿਕਾਰਾਂ ਦੀ ਪਹਿਰੇਦਾਰੀ ਕਰਨ ਵਾਲੇ ਮਹਾਨ ਸ਼ਹੀਦ ਸ. ਜਸਵੰਤ ਸਿੰਘ ਖਾਲੜਾ ਜੀ ਦੇ ਨਾਮ 'ਤੇ ਇੱਕ ਸਰਕਾਰੀ ਸਕੂਲ ਦੀ ਸਥਾਪਨਾ ਕੀਤੀ ਗਈ ਹੈ। ਇਹ ਫੈਸਲਾ ਨਾ ਸਿਰਫ਼ ਉਨ੍ਹਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੈ, ਸਗੋਂ ਦੁਨੀਆ ਭਰ ਵਿੱਚ ਇਨਸਾਫ਼ ਅਤੇ ਸੱਚ ਲਈ ਲੜਨ ਵਾਲਿਆਂ ਲਈ ਪ੍ਰੇਰਣਾਦਾਇਕ ਮਿਸਾਲ ਵੀ ਹੈ।

IMG-20250627-WA0038

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਇਸ ਇਤਿਹਾਸਕ ਪੱਲ ਨੂੰ ਸਿੱਖ ਕੌਮ ਦੀ ਆਵਾਜ਼ ਅਤੇ ਸਚਾਈ ਦੀ ਫਤਿਹ ਕਰਾਰ ਦਿੰਦਿਆਂ ਕਿਹਾ ਕਿ ਸ. ਜਸਵੰਤ ਸਿੰਘ ਖਾਲੜਾ ਜੀ ਨੇ 1984 ਤੋਂ ਬਾਅਦ ਪੰਜਾਬ ਵਿਚ ਗੁੰਮਸ਼ੁਦਾ ਨੌਜਵਾਨਾਂ ਦੇ ਹੱਕ 'ਚ ਆਪਣੀ ਆਵਾਜ਼ ਬੁਲੰਦ ਕਰਕੇ ਜੋ ਬਹਾਦਰੀ ਦਿਖਾਈ, ਉਹ ਅਮਰ ਰਹੇਗੀ। ਅੱਜ ਉਹਨਾਂ ਦੇ ਨਾਮ 'ਤੇ ਸਕੂਲ ਬਣਨਾ ਸਾਨੂੰ ਸਿੱਖਾਂ ਦੀ ਕੁਰਬਾਨੀ ਦੀ ਵਿਰਾਸਤ ਅਤੇ ਨੈਤਿਕਤਾ ਦੀ ਯਾਦ ਦਿਲਾਉਂਦਾ ਹੈ।‌ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਦੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ ਹੈ ਜੋ ਸਰਦਾਰ ਖਾਲੜਾ ਜੀ ਦੀ ਸ਼ਹਾਦਤ ਅਤੇ ਯਤਨਾਂ ਨੂੰ ਮੰਨਤਾ ਦੇ ਰਹੇ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਖਾਲੜਾ ਜੀ ਦੇ ਉਪਦੇਸ਼ਾਂ ਅਤੇ ਆਦਰਸ਼ਾਂ ਨੂੰ ਲੋਕਾਂ ਤਕ ਲੈ ਕੇ ਜਾਣ ਲਈ ਉਪਰਾਲੇ ਕੀਤੇ ਜਾਣਗੇ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ