ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਈ ਟੀ ਓ ਵੱਲੋਂ ਜੰਡਿਆਲਾ ਗੁਰੂ ਹਲਕੇ ਵਿੱਚ 3.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ

ਅੰਮ੍ਰਿਤਸਰ , 5 ਅਕਤੂਬਰ

ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਕੁਹਾਟਵਿੰਡ ਹਿੰਦੂਆਂਨੰਗਲੀ ਮਹਿਤਾਖੱਬੇ ਰਾਜਪੂਤਾਂ ਵਿਖੇ ਕਰੀਬ ਪੌਣੇ ਚਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ।  ਇੰਨਾਂ ਸੜਕਾਂ ਦੀ ਲੰਬਾਈ ਲਗਪਗ 20.45 ਕਿਲੋਮੀਟਰ ਹੈ ਅਤੇ ਲੱਗਪਗ 3 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਗੀਆਂ।

    ਇਸ ਮੌਕੇ ਪਿੰਡਾਂ ਵਿੱਚ ਹੋਏ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਨਾਮ ਤੇ ਵੋਟਾਂ ਮੰਗਾਂਗੇ। ਉਨਾਂ ਪਿਛਲੇ ਸਮੇਂ ਰਾਜ ਕਰਦੀਆਂ ਰਹੀਆਂ ਸਰਕਾਰਾਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਹਲਕੇ ਦਾ ਵੱਧ ਵਿਕਾਸ ਅਤੇ ਹੁਣ ਤੱਕ ਦੀਆਂ ਸਭ ਤੋਂ ਤੋ ਵੱਧ ਗਰਾਟਾਂ ਦਿੱਤੀਆਂ ਗਈਆਂ ਹਨ।

   ਉੱਨਾਂ ਕਿਹਾ ਕਿ ਮੈਂ ਆਪਣੇ ਹਲਕੇ ਵਿੱਚ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਰਹਿਣ ਦਿੱਤਾ ਜਿਸ ਵਿੱਚ ਉਹਨਾਂ ਦੀ ਜਰੂਰਤ ਅਨੁਸਾਰ ਲੋੜਾਂ ਪੂਰੀਆਂ ਨਹੀਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਹਲਕੇ ਦੀਆਂ ਬਹੁਤੀਆਂ ਸੜਕਾਂ ਚੌੜੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਬਾਕੀ ਸੜਕਾਂ ਵੀ ਨਵੀਆਂ ਬਣ ਰਹੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜਿਨਾਂ ਵਾਅਦਿਆਂ ਨਾਲ ਸੱਤਾ ਵਿੱਚ ਆਈ ਸੀਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ ਹਰਭਜਨ ਸਿੰਘ ਨੇ ਕਿਹਾ ਕਿ ਅਸੀਂ ਇਹਨਾਂ ਕੰਮਾਂ ਦੇ ਆਧਾਰ ਉੱਤੇ ਹੀ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ ਅਤੇ ਵੱਡੀ ਫਰਕ ਨਾਲ ਮੁੜ ਜਿੱਤ ਪ੍ਰਾਪਤ ਕਰਾਂਗੇ। 

Advertisement

Latest News

ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ ਨੇ ਸੂਬੇ ਦੇ ਲੋਕਾਂ ਲਈ ਇੱਕ ਅਹਿਮ ਅਪਡੇਟ ਜਾਰੀ ਕੀਤਾ ਹੈ
ਬਿਹਾਰ,18, ਜੂਨ, 2026, (ਆਜ਼ਾਦ ਸੋਚ ਨਿਊਜ਼):- ਬਿਹਾਰ ਵਿੱਚ ਗਰਮੀ ਦੇ ਕਹਿਰ ਦੇ ਵਿਚਕਾਰ ਮੌਸਮ ਵਿਭਾਗ (IMD) ਨੇ ਸੂਬੇ ਦੇ ਲੋਕਾਂ...
ਚੰਡੀਗੜ੍ਹ ਵਿੱਚ ਹੋਏ ਚਰਚਿਤ ਮੈਡੀਕਲ ਕਤਲਕਾਂਡ ਮਾਮਲੇ 'ਚ ਮੁਲਜ਼ਮਾਂ ਦਾ ਕੀਤਾ ਐਨਕਾਊਂਟਰ
ਐਫਆਈਐਚ ਹਾਕੀ ਪ੍ਰੋ ਲੀਗ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਚੈਂਪੀਅਨ ਜਰਮਨੀ ਨੂੰ 3-1 ਨਾਲ ਕਰਾਰੀ ਸ਼ਿਕਸਤ ਦਿੱਤੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-06-2026 ਅੰਗ 740
ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ