ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜੈਤੋ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਹੋਏ ਸਮਾਗਮ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਜੈਤੋ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਹੋਏ ਸਮਾਗਮ

ਸੂਚਨਾ ਦੇਣ ਵਾਲੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ- ਅਮੋਲਕ ਸਿੰਘ

ਜੈਤੋ 17 ਮਈ (  )

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਰਾਜ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਹੋਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਿਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ ਪਾਈ ਗਈਉਥੇ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਲਈ ਲੋਕਾਂ ਨੂੰ ਵੱਡੀ ਪੱਧਰ ਤੇ ਸਮਾਜਿਕ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਕੇ ਪੰਜਾਬ ਨੂੰ ਮੁੜ ਤੋਂ ਤੋਂ ਰੰਗਲਾ ਪੰਜਾਬ ਬਣਾਇਆ  ਜਾ ਸਕੇ।

           ਇਸੇ ਲੜੀ ਤਹਿਤ ਯੁੱਧ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਵਿਚ ਸਿਹਤ ਵਿਭਾਗਪੁਲਿਸ ਵਿਭਾਗਪੰਚਾਇਤ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਹਲਕਾ ਜੈਤੋ ਦੇ ਪਿੰਡ ਜਿਉਣ ਵਾਲਾਪੰਜਗਰਾਂਈ ਕਲਾਂ ਤੇ ਸਿਬੀਆਂ ਵਿਖੇ ਗਰਾਮ ਸਭਾਵਾਂਪਿੰਡ ਵਾਸੀਆਂਪਿੰਡ ਰੱਖਿਆ ਕਮੇਟੀਆਂਯੂਥ ਕਲੱਬਾਂ ਦੇ ਵੱਡੇ ਇਕੱਠ ਕਰਕੇ ਜਾਗਰੂਕਤਾ ਸਮਾਗਮ ਕੀਤੇ ਗਏ। ਇਸ ਸਮਾਗਮ ਵਿਚ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

           ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਜੈਤੋ ਸ.ਅਮੋਲਕ ਸਿੰਘ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਗੰਭੀਰ ਸਮੱਸਿਆ ਹੈ ਜਿਹੜੀ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ।  ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੇ ਗਲੀਮੁਹੱਲਿਆ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ।

ਇਸ ਮੁਹਿੰਮ ਦੌਰਾਨ ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਹੋਣਾ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ  ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਅਤੇ ਸੂਚਨਾ ਦੇਣ। ਉਨਾਂ ਕਿਹਾ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਧਾਇਕ ਸ. ਅਮੋਲਕ ਸਿੰਘ ਵੱਲੋਂ ਸਹੁੰ ਵੀ ਚੁਕਾਈ ਗਈ।

ਇਸ ਮੌਕੇਉਪ ਮੰਡਲ ਮੈਜਿਸਟਰੇਟ ਸ. ਵਰਿੰਦਰ ਸਿੰਘਬੀ.ਡੀ.ਪੀ.ਓ ਵਿਕਾਸ ਸ਼ਰਮਾਰੁਪਿੰਦਰ ਸਿੰਘ ਬੱਲ ਤਹਿਸੀਲਦਾਰ ਕੋਟਕਪੂਰਾਐਸ.ਐਚ.ਓ ਚਮਕੌਰ ਸਿੰਘ, ਮਾਸ ਮੀਡੀਆ ਇੰਚਾਰਜ ਅੰਮ੍ਰਿਤਸਰਪੰਚ ਕੇਵਲ ਸਿੰਘ ਬਰਾੜਸ਼੍ਰੀ ਮਨਜੀਤ ਕੌਰ ਸ਼੍ਰੀਮਤੀ ਸਰਬਜੀਤ ਕੌਰ ਬਾਬਾ ਜੀਵਨ ਨਗਰ ਪੰਜ ਗਰਾਈਂਸਰਪੰਚ ਰਣਜੀਤ ਕੌਰ ਜਿਉਣ ਵਾਲਾਗੁਰਭੇਜ ਬਰਾੜ ਜੁਆਇੰਟ ਸਕੱਤਰਨਰਿੰਦਰ ਰਾਮੇਆਣ ਹਲਕਾ ਕੋਆਰਡੀਨੇਟਰ ਹਾਜਰ ਸਨ।

Tags:

Advertisement

Latest News

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ; 6 ਚਲਾਨ ਕੱਟੇ
ਦਿੜ੍ਹਬਾ, 12 ਮਾਰਚਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਪ੍ਰਦੀਪ ਸਿੰਘ ਗਿੱਲ ਦੀ...
ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ
ਸਮਾਜਿਕ ਵਿਕਾਸ ‘ਚ ਮਹਿਲਾਵਾਂ ਦਾ ਯੋਗਦਾਨ ਸਲਾਹੁਣਯੋਗ : ਡਿਪਟੀ ਕਮਿਸ਼ਨਰ
ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਵਿਦੇਸ਼ ਨੀਤੀ ਦੀ ਅਸਫਲਤਾ ਅਤੇ ਭਾਰਤ ਦੀ ਊਰਜਾ ਸੁਰੱਖਿਆ 'ਤੇ ਇਸ ਦੇ ਪ੍ਰਭਾਵ ਬਾਰੇ ਸਰਬਸੰਮਤੀ ਨਾਲ ਕੀਤਾ ਮਤਾ ਪਾਸ
ਅਦਾਲਤ ਵੱਲੋਂ ਇਮਾਨਦਾਰੀ ਸਾਬਤ ਹੋਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.
ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ