ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ

ਜੰਡਿਆਲਾ ਗੁਰੂ/ਅੰਮ੍ਰਿਤਸਰ, 6 ਫਰਵਰੀ (           ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਇਸ ਮੌਕੇ ਹਾਜ਼ਰ ਲੋਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ 57 ਮੋਬਾਇਲ ਕੈਂਪ ਲਗਾਏ ਗਏ ਹਨ ਜਿੱਥੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਲੈ ਕੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾਉਣ।ਇਸ ਮੌਕੇ ਉਨ੍ਹਾਂ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਕੇ ਤੇ ਮੌਜੂਦ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ। 

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ