'ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ'' ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸਲੱਮ ਏਰੀਏ 'ਚ ਲਾਰਵੇ ਦੀ ਚੈਕਿੰਗ

'ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ'' ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸਲੱਮ ਏਰੀਏ 'ਚ ਲਾਰਵੇ ਦੀ ਚੈਕਿੰਗ

 ਮਾਨਸਾ 28 ਨਵੰਬਰ:

          ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਮੁਹਿੰਮ ਤਹਿਤ ਮਾਨਸਾ ਸ਼ਹਿਰ ਦੇ ਸਲਮ ਏਰੀਆ ਨੇੜੇ ਰੇਲਵੇ ਲਾਈਨ ਵਿਖੇ ਬ੍ਰੀਡਿੰਗ ਚੈਕਿੰਗ,ਸਪਰੇਅ ਅਤੇ ਜਾਗਰੂਕਤਾ ਕੈਂਪ ਲਗਾ ਕੇ ਡੇਂਗੂ ਅਤੇ ਚਿਕਨਗੁਨੀਆ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਲਾਰਵਾ ਮਿਲਣ ਤੇ ਲਾਰਵੀਸਾਈਡ ਦਾ ਛਿੜਕਾਅ ਵੀ ਕੀਤਾ ਗਿਆ l

       ਇਸ ਮੌਕੇ ਜ਼ਿਲ੍ਹਾ ਐਪੀਡਮੈਲੋਜਿਸਟ, ਸ੍ਰੀ ਸੰਤੋਸ਼ ਭਾਰਤੀ ਨੇ ਦੱਸਿਆ ਕਿ ਖੜ੍ਹੇ ਪਾਣੀ ਕਾਰਨ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂਚਿਕਨਗੁਨੀਆਮਲੇਰੀਆ ਆਦਿ ਫੈਲ ਸਕਦੀਆਂ ਹਨ। ਇਸ ਨੂੰ ਰੋਕਣ ਲਈ ਇਮਾਰਤਾਂ/ਘਰਾਂ ਦੀਆਂ ਛੱਤਾਂ 'ਤੇ ਪਏ ਟਾਇਰਾਂਟੁੱਟੇ ਭੱਜੇ ਬਰਤਨਾਂਕਬਾੜ ਦੀਆਂ ਦੁਕਾਨਾਂ 'ਤੇ ਪਏ ਕਬਾੜ ਆਦਿ ਨੂੰ ਖਾਲੀ ਕਰਕੇ ਸੁਕਾਉਣਾ ਚਾਹੀਦਾ ਹੈ ਫਰਿੱਜ ਦੀ ਟ੍ਰੇਅ, ਮਨੀ ਪਲਾਂਟ ਵਾਲੀ ਬੋਤਲ ਦੇ ਪਾਣੀ ਨੂੰ ਹਤੇ ਇੱਕ ਵਾਰ ਖਾਲੀ ਕਰਕੇ ਸੁਕਾਉਣ ਉਪਰੰਤ ਦੁਬਾਰਾ ਪਾਣੀ ਭਰਨਾ ਚਾਹੀਦਾ ਹੈl ਉਨ੍ਹਾਂ ਕਿਹਾ ਕਿ ਜੇਕਰ ਇੰਨ੍ਹਾਂ ਥਾਵਾਂ ਨੂੰ ਸਾਫ ਕਰਕੇ ਸੁਕਾਇਆ ਨਾ ਜਾਵੇ ਤਾਂ ਮੱਛਰ ਪੈਦਾ ਹੁੰਦਾ ਹੈਜੋ ਡੇਂਗੂ ਦੇ ਫੈਲਣ ਦਾ ਕਾਰਨ ਬਣਦਾ ਹੈ। ਡੇਂਗੂ ਦਾ ਬੁਖਾਰ ਏਡੀ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।

       ਇਸ ਮੌਕੇ ਉਪ ਸਮੂਹ ਸਿੱਖਿਆ ਤੇ ਸੂਚਨਾ ਅਸਰ ਦਰਸ਼ਨ ਸਿੰਘ ਧਾਲੀਵਾਲ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰਉਲਟੀਆਂਅੱਖਾਂ ਅਤੇ ਸਰੀਰ ਦੇ ਪਿਛਲੇ ਹਿੱਸੇ ਵਿਚ ਦਰਦਜੋੜਾਂ ਅਤੇ ਹੱਡੀਆਂ ਵਿੱਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰ ਭਜਾਉ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਵੀ ਕੀਤਾ ਜਾਣਾ ਚਾਹੀਦਾ ਹੈ। ਡੇਂਗੂ ਦੀ ਜਾਂਚ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੀ ਜਾਂਦੀ ਹੈ। ਸ਼ਾ ਵਰਕਰ ਘਰ ਘਰ ਜਾ ਕੇ ਸ਼ੱਕੀ ਮਰੀਜ਼ਾਂ ਦੀ ਸ਼ਨਾਖ਼ਤ ਕਰਕੇ ਕੈਂਪ ਵਿੱਚ ਲਿਆ ਕੇ ਡਾਕਟਰ ਦੇ ਦੱਸੇ ਅਨੁਸਾਰ ਟੈਸਟ ਕਰਵਾ ਰਹੇ ਹਨ।

                ਇਸ ਮੌਕੇ ਸਿਹਤ ਸੁਪਰਵਾਈਜ਼ਰ ਸੰਜੀਵ ਕੁਮਾਰ ਸ਼ਰਮਾ ਅਤੇ ਰਾਮ ਕੁਮਾਰਇਨਸੈਕਟ ਕੁਲੈਕਟਰ ਕ੍ਰਿਸ਼ਨ ਕੁਮਾਰਸਿਹਤ ਕਰਮਚਾਰੀਬਲਜੀਤ ਸਿੰਘ ਅਤੇ ਗੁਰਿੰਦਰਜੀਤ ਸ਼ਰਮਾਏ.ਐਨ.ਐਮ.,ਆਸ਼ਾ ਵਰਕਰਾਂ ਅਤੇ ਬਰੀਡਿੰਗ ਚੈੱਕਰ ਮੌਜੂਦ ਸਨ। 

Advertisement

Advertisement

Latest News

ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ
ਬਿਜਲੀ ਇਕ ਕੌਮੀ ਸਰਮਾਇਆ, ਬਿਜਲੀ ਦੀ ਬੱਚਤ ਕਰਨਾ ਸਭ ਨਾਗਰਿਕਾਂ ਦੀ ਨੈਤਿਕ ਜ਼ਿੰਮੇਵਾਰੀ: ਅਮਰਜੀਤ ਕੌਰ ਪੂਜਾ ਚੰਡੀਗੜ੍ਹ 13 ਦਸੰਬਰ, 2025:-...
ਮਾਨ ਸਰਕਾਰ ਦਾ ਮਾਣ: ਅਬੋਹਰ ਦੀ 'ਆਭਾ ਲਾਇਬ੍ਰੇਰੀ' ਸਮੇਤ 275 ਆਧੁਨਿਕ ਲਾਇਬ੍ਰੇਰੀਆਂ ਬਣੀਆਂ ਦੇਸ਼ ਲਈ ਮਿਸਾਲ
3,000 ਖੇਡ ਮੈਦਾਨਾਂ ਨਾਲ ਬਦਲੇਗੀ ਨੌਜਵਾਨੀ ਦੀ ਤਸਵੀਰ: 'ਆਪ' ਸਰਕਾਰ ਦਾ ਵਾਅਦਾ ਪੂਰਾ
Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ