ਹਰੇਕ ਮਨੁੱਖ ਲਗਾਵੇ ਇਕ ਰੁੱਖ - ਜ਼ਿਲ੍ਹਾ ਤੇ ਸੈਸ਼ਨ ਜੱਜ
ਹੁਸਿ਼ਆਰਪੁਰ, 5 ਜੂਨ :
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਰਜਿੰਦਰ ਅਗਰਵਾਲ ਵੱਲੋਂ ਵਿਸ਼ਵ ਵਾਤਾਵਰਨ ਦਿਵਸ ‘ਤੇ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਨੂੰ ਸਾਫ ਰੱਖਣ ਅਤੇ ਸੁੰਦਰਤਾ ਲਈ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਰੁੱਖ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਹਨ। ਇਸ ਮੌਕੇ ਜ਼ਿਲ੍ਹਾ ਪੱਧਰ ‘ਤੇ ਸਮੂਹ ਜੂਡੀਸ਼ੀਅਲ ਅਫ਼ਸਰ ਸਹਿਬਾਨ ਵੱਲੋਂ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ, ਹੁਸ਼ਿਆਰਪੁਰ ਅਤੇ ਸਬ-ਡਵੀਜ਼ਨ ਪੱਧਰ ‘ਤੇ ਤਾਇਨਾਤ ਜੂਡੀਸ਼ੀਅਲ ਅਫ਼ਸਰਾਂ ਵੱਲੋਂ ਢੁੱਕਵੀਆਂ ਥਾਂਵਾਂ ‘ਤੇ ਰੁੱਖ ਲਗਾਏ ਗਏ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਕਿਹਾ ਕਿ ਰੁੱਖ ਕੁਦਰਤ ਦੀ ਦੇਣ ਹਨ ਅਤੇ ਇਹ ਜ਼ਿੰਦਗੀ ਜਿਊਣ ਦਾ ਇਕ ਉੱਤਮ ਸਰੋਤ ਹਨ। ਇਸ ਤੋਂ ਕਈ ਤਰ੍ਹਾਂ ਦੀਆਂ ਦਵਾਈਆਂ, ਲੱਕੜ ਦੇ ਮਕਾਨ ਅਤੇ ਫਰਨੀਚਰ ਆਦਿ ਵੀ ਬਣਾਏ ਜਾਂਦੇ ਹਨ ਅਤੇ ਇਹ ਹੜ੍ਹਾਂ ਦੇ ਪਾਣੀ ਤੋਂ ਬਚਾਅ ਕਰਦੇ ਹਨ। ਇਸ ਲਈ ਹਰੇਕ ਵਿਅਕਤੀ ਨੂੰ ਆਪਣੇ-ਆਪਣੇ ਘਰ ਵਿਚ ਵੀ ਰੁੱਖ ਲਗਾਉਣੇ ਚਾਹੀਦੇ ਹਨ।
ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਰੁੱਖ ਲਗਾਉਣ ਦੀ ਮੁਹਿੰਮ ਬਾਰੇ ਦੱਸਦਿਆਂ ਕਿਹਾ ਕਿ ਰੁੱਖ ਲਗਾਉਣ ਦੀ ਮੁਹਿੰਮ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ ਕਿ ਜੋ ਕਿ 5 ਜੂਨ ਤੋਂ ਲੈ ਕੇ 7 ਜੁਲਾਈ 2025 ਤੱਕ ਚੱਲੇਗੀ। ਇਸ ਪੂਰੇ ਸਮੇਂ ਦੌਰਾਨ ਹੁਸ਼ਿਆਰੁਪਰ ਦੇ ਵੱਖ-ਵੱਖ ਪਿੰਡਾਂ ਅਤੇ ਸਰਕਾਰੀ ਅਦਾਰਿਆਂ ਵਿਚ ਪੈਨਲ ਐਡਵੋਕੇਟ ਅਤੇ ਪੀ.ਐਲ.ਵੀ ਦੇ ਦੁਆਰਾ ਅਤੇ ਪਿੰਡਾਂ ਨਾਲ ਸਬੰਧਤ ਬੀ.ਡੀ.ਪੀ.ਓਜ਼ ਰਾਹੀਂ ਸਰਪੰਚ/ਮਗਨਰੇਗਾ ਵਰਕਰਾਂ ਦੁਆਰਾ ਰੁੱਖ ਲਗਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਹੁਸਿ਼ਆਰਪੁਰ ਦਾ ਸਮੂਹ ਸਟਾਫ਼ ਵੀ ਮੌਜੂਦ ਸੀ।


