ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਪੀ.ਏ.ਯੂ. ਦੇ ਕਿਸਾਨ ਮੇਲੇ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਮਾਰਚ:

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲੁਧਿਆਣਾ ਵਿਖੇ 20-21 ਮਾਰਚ 2026 ਨੂੰ 'ਖੇਤੀ ਵਿਭਿੰਨਤਾ ਅਪਣਾਓਵੱਡਮੁੱਲਾ ਵਾਤਾਵਰਨ ਬਚਾਓਥੀਮ ਹੇਠ ਕਰਵਾਏ ਗਏ ਮੁੱਖ ਕਿਸਾਨ ਮੇਲੇ ਦੌਰਾਨ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਦੀ ਟੀਮ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹੱਤਵਪੂਰਨ ਸਨਮਾਨ ਹਾਸਲ ਕੀਤੇ। ਇਸ ਮੌਕੇ 'ਤੇ ਕ੍ਰਿਸ਼ੀ ਵਿਗਿਆਨ ਕੇਂਦਰਸ੍ਰੀ ਮੁਕਤਸਰ ਸਾਹਿਬ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਹੋਰ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚੋਂ ਕਿਸਾਨਾਂ ਤੱਕ ਖੇਤੀਬਾੜੀ ਸਹਿਤ ਵੱਧ ਤੋਂ ਵੱਧ ਪਹੁੰਚਾਉਣ ਲਈ ਪਹਿਲਾ ਸਥਾਨ ਪ੍ਰਾਪਤ ਹੋਇਆ। ਇਹ ਪ੍ਰਾਪਤੀ ਕਿਸਾਨਾਂ ਵਿੱਚ ਖੇਤੀਬਾੜੀ ਤਕਨੀਕਾਂ ਅਤੇ ਨਵੀਂ ਜਾਣਕਾਰੀ ਦੇ ਪ੍ਰਸਾਰ ਵੱਲ ਇਸ ਕੇਂਦਰ ਦੀ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ।

ਇਸ ਦੇ ਨਾਲ ਹੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਵੀ ਵੱਖ-ਵੱਖ ਫਸਲਾਂ ਵਿੱਚ ਉੱਤਮ ਗੁਣਵੱਤਾ ਦੇ ਉਤਪਾਦ ਪੇਸ਼ ਕਰਕੇ ਇਨਾਮ ਹਾਸਲ ਕੀਤੇ। ਪਿੰਡ ਬੋਦੀਵਾਲਾ ਖੜਕ ਸਿੰਘ ਦੇ ਕਿਸਾਨ ਕੁਲਦੀਪ ਸਿੰਘ ਨੂੰ ਮਿਰਚ ਅਤੇ ਫੁੱਲਗੋਭੀ ਦੀ ਫ਼ਸਲ ਲਈ ਪਹਿਲਾ ਇਨਾਮ ਮਿਲਿਆ। ਇਸੇ ਤਰ੍ਹਾਂਪਿੰਡ ਖੁੰਨਣ ਕਲਾਂ ਦੇ ਕਿਸਾਨ ਗੁਰਪਾਲ ਸਿੰਘ ਨੂੰ ਹਲਦੀ ਦੀ ਫ਼ਸਲ ਲਈ ਦੂਜਾ ਇਨਾਮ ਪ੍ਰਾਪਤ ਹੋਇਆਜਦਕਿ ਪਿੰਡ ਬੋਦੀਵਾਲਾ ਖੜਕ ਸਿੰਘ ਦੇ ਹੀ ਕਿਸਾਨ ਮਨਦੀਪ ਸਿੰਘ ਨੂੰ ਛੋਲੀਏ ਦੀ ਫ਼ਸਲ ਲਈ ਦੂਜਾ ਸਥਾਨ ਮਿਲਿਆ। ਇਹ ਸਾਰੇ ਇਨਾਮ ਪੰਜਾਬ ਭਰ ਦੇ ਕਿਸਾਨਾਂ ਵਿੱਚ ਚੰਗੀ ਫ਼ਸਲ ਦੇ ਉਤਪਾਦਨ ਸੰਬੰਧੀ ਹੋਏ ਮੁਕਾਬਲੇ ਦੇ ਆਧਾਰ ’ਤੇ ਫ਼ਸਲਾਂ ਦੀ ਉੱਚ ਗੁਣਵੱਤਾ ਦੇ ਮੱਦੇਨਜ਼ਰ ਪ੍ਰਦਾਨ ਕੀਤੇ ਗਏ। ਇਹ ਪ੍ਰਾਪਤੀਆਂ ਇਸ ਗੱਲ ਦਾ ਹੁੰਗਾਰਾ ਭਰਦੀਆਂ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਨਵੀਆਂ ਖੇਤੀਬਾੜੀ ਤਕਨੀਕਾਂ ਨੂੰ ਅਪਣਾਉਂਦੇ ਹੋਏ ਗੁਣਵੱਤਾ ਵਾਲੀ ਪੈਦਾਵਾਰ ਵੱਲ ਅੱਗੇ ਵੱਧ ਰਹੇ ਹਨ ਅਤੇ ਹੋਰ ਕਿਸਾਨਾਂ ਲਈ ਪ੍ਰੇਰਣਾ ਦਾ ਸਰੋਤ ਬਣ ਰਹੇ ਹਨ।

ਡਾ. ਅਮਰਜੀਤ ਸਿੰਘ ਖਹਿਰਾ ਓਪਨ ਏਅਰ ਥੀਏਟਰ ਵਿਚ ਹੋਏ ਇਸ ਵਿਸ਼ੇਸ਼ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਮੁੱਖ ਮਹਿਮਾਨ ਦੇ ਤੌਰ ਤੇ ਆਈ.ਸੀ.ਏ.ਆਰ. ਦੇ ਨਿਰਦੇਸ਼ਕ ਜਨਰਲ (ਖੇਤੀ ਖੋਜ ਅਤੇ ਸਿੱਖਿਆ) ਡਾ. ਮਾਂਗੀ ਲਾਲ ਜਾਟ ਅਤੇ ਵਿਸ਼ੇਸ਼ ਮਹਿਮਾਨਾਂ ਵਜੋਂ ਉੱਘੇ ਖੇਤੀ ਵਿਗਿਆਨੀ ਡਾ. ਗੁਰਦੇਵ ਸਿੰਘ ਖੁਸ਼ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ਼੍ਰੀ ਹਰਚੰਦ ਸਿੰਘ ਬਰਸਟਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਅਤੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਤੋਂ ਇਲਾਵਾ ਅਟਾਰੀ ਦੇ ਨਿਰਦੇਸ਼ਕ ਡਾ. ਪਰਵਿੰਦਰ ਸ਼ੇਰੋਂਸਿਫਟ ਦੇ ਨਿਰਦੇਸ਼ਕ ਡਾ. ਨਚੀਕੇਤ ਕੋਤਵਾਲੀਵਾਲੇਭਾਰਤੀ ਮੱਕੀ ਖੋਜ ਕੇਂਦਰ ਦੇ ਨਿਰਦੇਸ਼ਕ ਡਾ. ਐੱਚ ਐੱਸ ਜਾਟਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ (ਆਈ ਏ ਐੱਸ) ਅਤੇ ਪ੍ਰਬੰਧਕੀ ਬੋਰਡ ਦੇ ਮੈਂਬਰਾਨ ਡਾ. ਅਸ਼ੋਕ ਕੁਮਾਰਡਾ. ਦਵਿੰਦਰ ਸਿੰਘ ਚੀਮਾਸ੍ਰੀ ਅਮਰਜੀਤ ਸਿੰਘ ਢਿੱਲੋਂ ਅਤੇ ਸ੍ਰੀ ਮੋਹਨ ਸਿੰਘ ਜਾਖੜ ਸ਼ਾਮਿਲ ਸਨ। 

Advertisement

Latest News

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ
ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰੇਗੀ ਇਸਰੋ ਦੇ ਪ੍ਰਮੁੱਖ ਕੇਂਦਰ ਦੀ ਯਾਤਰਾ : ਮੋਹਿੰਦਰ ਭਗਤ
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ