10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ, 2024 –

ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ ਇੰਸਪੈਕਟਰ ਜਤਿੰਦਰਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਇਸੇ ਕੇਸ ਵਿੱਚ ਆਬਕਾਰੀ ਤੇ ਕਰ ਵਿਭਾਗ, ਕਪੂਰਥਲਾ ਵਿਖੇ ਸੇਵਾਦਾਰ (ਹੁਣ ਕਲਰਕ) ਵਜੋਂ ਤਾਇਨਾਤ ਸਹਿ ਮੁਲਜ਼ਮ ਸੰਜੀਵ ਮਲਹੋਤਰਾ ਨੂੰ 10,000 ਰੁਪਏ ਰਿਸ਼ਵਤ ਲੈਣ ਅਤੇ ਹੋਰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਇਹ ਕੇਸ ਮੁਹੱਲਾ ਕਿਆਮਪੁਰਾ, ਕਪੂਰਥਲਾ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਅਪ੍ਰੈਲ 2024 ਵਿੱਚ ਕਿਸੇ ਗ੍ਰਾਹਕ ਨੂੰ ਕੂਲਰ ਵੇਚਿਆ ਸੀ, ਜਿਸ ਸਬੰਧੀ ਗ੍ਰਾਹਕ ਨਾਲ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਉਕਤ ਦੋਵੇਂ ਮੁਲਜ਼ਮ ਇਸ ਮਾਮਲੇ ਵਿੱਚ ਦਖ਼ਲ ਦੇ ਰਹੇ ਸਨ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਉਸ ਨੂੰ ਫ਼ੋਨ ਕਰਕੇ ਆਪਣੇ ਲੇਖਾਕਾਰ ਨਾਲ ਉਨ੍ਹਾਂ ਦੇ ਦਫ਼ਤਰ ਆਉਣ ਲਈ ਕਿਹਾ, ਜਿੱਥੇ ਉਨ੍ਹਾਂ ਨੇ ਬਿੱਲ ਵਿੱਚ ਬੇਨਿਯਮੀਆਂ ਦੇ ਨਿਪਟਾਰੇ ਲਈ ਉਸ ਤੋਂ 45,000 ਰੁਪਏ ਰਿਸ਼ਵਤ ਮੰਗੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਬਾਅਦ ਕਲਰਕ ਸੰਜੀਵ ਮਲਹੋਤਰਾ ਨੇ ਵਟਸਐਪ ਕਾਲ 'ਤੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 30 ਹਜ਼ਾਰ ਰੁਪਏ 'ਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਅਗਲੇ ਦਿਨ ਹੀ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ, ਜਿਸ ਤੋਂ ਬਾਅਦ ਉਹ ਬਾਕੀ ਰਹਿੰਦੀ 20,000 ਰੁਪਏ ਰਿਸ਼ਵਤ ਦੀ ਲਗਾਤਾਰ ਮੰਗ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਮੁਲਜ਼ਮ ਨਾਲ ਫੋਨ 'ਤੇ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਦਿੱਤੇ ਗਏ ਬਿਆਨ ਅਤੇ ਪੇਸ਼ ਕੀਤੀ ਗਈ ਕਾਲ ਰਿਕਾਰਡਿੰਗ ਤੋਂ ਬਾਅਦ ਸ਼ਿਕਾਇਤ ਦੀ ਪੜਤਾਲ ਦੌਰਾਨ ਸਾਰੇ ਦੋਸ਼ ਸਹੀ ਪਾਏ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਉਕਤ ਦੋਵੇਂ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ. ਦੀ ਧਾਰਾ 384, 120-ਬੀ ਤਹਿਤ ਐਫ.ਆਈ.ਆਰ ਨੰਬਰ 17 ਮਿਤੀ 14.8.2024 ਅਧੀਨ ਕੇਸ ਦਰਜ ਕੀਤਾ ਹੋਇਆ ਹੈ।

ਦੱਸਣਯੋਗ ਹੈ ਕਿ ਇਸ ਮੁਕੱਦਮੇ ਵਿੱਚ ਮੁੱਖ ਮੁਲਜ਼ਮ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਕੀਤਾ ਜਾ ਚੁੱਕਾ ਹੈ, ਜਦ ਕਿ ਸਹਿ-ਮੁਲਜ਼ਮ ਕਲਰਕ ਸੰਜੀਵ ਮਲਹੋਤਰਾ ਪਿਛਲੇ ਦੋ ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ