ਆਰ.ਓ ਲੋਕ ਸਭਾ ਹਲਕਾ 10-ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ

 ਆਰ.ਓ ਲੋਕ ਸਭਾ ਹਲਕਾ 10-ਫਿਰੋਜ਼ਪੁਰ ਦਾ ਨਿਵੇਕਲਾ ਉਪਰਾਲਾ

ਫਿਰੋਜ਼ਪੁਰ 18 ਮਈ 2024...

          ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿੱਚ 15 ਪੋਲਿੰਗ ਸਟੇਸ਼ਨ ਗਰੀਨ/ਈਕੋ ਫਰੈਂਡਲੀ ਪੋਲਿੰਗ ਸਟੇਸ਼ਨ ਬਣਨਗੇ। ਜਿੱਥੇ ਵੋਟਰਾਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਫਲ ਅਤੇ ਫੁੱਲਾਂ ਦੇ ਮੁਫਤ ਬੂਟੇ ਵੰਡੇ ਜਾਂਦੇ ਹਨ। ਇਹ ਜਾਣਕਾਰੀ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ ਸ੍ਰੀ. ਰਾਜੇਸ਼ ਧੀਮਾਨ ਨੇ ਦਿੱਤੀ।

          ਰਿਟਰਨਿੰਗ ਅਫਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-76 ਫਿਰੋਜ਼ਪੁਰ ਸ਼ਹਿਰੀ ਦੇ ਪੋਲਿੰਗ ਸਟੇਸ਼ਨ ਨੰ: 145,146,147 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਿਰੋਜ਼ਪੁਰ ਸਹਿਰਵਿਧਾਨ ਸਭਾ ਹਲਕਾ-77 ਫਿਰੋਜ਼ਪੁਰ ਦਿਹਾਤੀ ਦੇ ਪੋਲਿੰਗ ਸਟੇਸ਼ਨ ਨੰ: 184,185 ਸਰਕਾਰੀ ਐਲੀਮੈਂਟਰੀ ਸਕੂਲ ਫਿਰੋਜ਼ਸ਼ਾਹਵਿਧਾਨ ਸਭਾ ਹਲਕਾ-78 ਗੁਰੂਹਰਸਹਾਏ ਦੇ ਪੋਲਿੰਗ ਸਟੇਸ਼ਨ ਨੰ: 45 ਸਰਕਾਰੀ ਪ੍ਰਾਇਮਰੀ ਸਕੂਲ ਚੱਕ ਮੋਬਨ ਹਾਰਦੋ ਢੰਡੀ (ਲਾਲਚੀਆ) ਤੇ ਪੋਲਿੰਗ ਸਟੇਸ਼ਨ ਨੰ:162 ਸਰਕਾਰੀ ਐਲੀ. ਸਕੂਲ ਬਸਤੀ ਜੰਡੂ ਵਾਲਾ ਵਿਖੇ ਗਰੀਨ /ਈਕੋ ਫਰੈਂਡਲੀ ਪੋਲਿੰਗ ਸਟੇਸ਼ਨ ਬਣਨਗੇ।

          ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਜਲਾਲਾਬਾਦ-79 ਦੇ ਪੋਲਿੰਗ ਸਟੇਸ਼ਨ ਨੰ: 31,32 ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦਵਿਧਾਨ ਸਭਾ ਹਲਕਾ ਫਾਜ਼ਿਲਕਾ-80 ਦੇ ਪੋਲਿੰਗ ਸਟੇਸ਼ਨ ਨੰ: 116 ਦਫਤਰ ਮਿਊਂਸੀਪਲ ਕੌਂਸਲ (ਨਾਰਥ ਵਿੰਗ)ਵਿਧਾਨ ਸਭਾ ਹਲਕਾ ਅਬੋਹਰ-81 ਦੇ ਪੋਲਿੰਗ ਸਟੇਸ਼ਨ ਨੰ: 76,77 ਸਰਕਾਰੀ ਪ੍ਰਾਇਮਰੀ ਸਕੂਲ ਸੂਰਜ ਨਗਰੀਵਿਧਾਨ ਸਭਾ ਹਲਕਾ ਬੱਲੂਆਣਾ-82 ਦੇ ਪੋਲਿੰਗ ਸਟੇਸ਼ਨ ਨੰ: 133 ਸਰਕਾਰੀ ਸੀਨੀ. ਸੈਕੰਡਰੀ ਸਕੂਲ ਧਰਮਪੁਰਾ ਵਿਖੇ ਗਰੀਨ /ਈਕੋ ਫਰੈਂਡਲੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਮਲੋਟ-85 ਦੇ ਪੋਲਿੰਗ ਸਟੇਸ਼ਨ ਨੰ: 135 ਸੈਕਰਟ ਹਾਰਟ ਕਾਨਵੈਂਟ ਸਕੂਲਵਾਰਡ ਨੰ: 12 ਜੀਟੀ ਰੋਡ ਮਲੋਟ ਅਤੇ ਵਿਧਾਨ ਸਭਾ ਹਲਕਾ ਸ੍ਰੀ. ਮੁਕਤਸਰ ਸਾਹਿਬ-86 ਦੇ ਪੋਲਿੰਗ ਸਟੇਸ਼ਨ ਨੰ: 185 ਦਫਤਰ ਮਾਰਕਿਟ ਕਮੇਟੀ ਨਵੀਂ ਗਰੀਨ ਮਾਰਕਿਟ ਮੁਕਤਸਰ ਪੂਰਬੀ (ਈਸਟ) ਵਿੰਗ ਵਿਖੇ ਗਰੀਨ /ਈਕੋ ਫਰੈਂਡਲੀ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

 
 
Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ