'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ - ਸਾਕਸ਼ੀ ਸਾਹਨੀ

'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨਾ ਡਾ. ਬੀ. ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ - ਸਾਕਸ਼ੀ ਸਾਹਨੀ

ਲੁਧਿਆਣਾ, 14 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਅਤੇ ਚੋਣ ਪ੍ਰਕਿਰਿਆ ਵਿੱਚ ਵੱਡੇ ਪੱਧਰ 'ਤੇ ਭਾਈਵਾਲ ਬਣਨਾ ਹੀ ਡਾ.ਬੀ.ਆਰ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਡਾ. ਅੰਬੇਡਕਰ ਇੱਕ ਮਹਾਨ ਦੂਰਅੰਦੇਸ਼ੀ, ਮਹਾਨ ਰਾਜਨੇਤਾ ਅਤੇ ਸਮਾਜ ਸੁਧਾਰਕ ਸਨ ਅਤੇ ਉਹ ਸਮਾਜਿਕ ਅਤੇ ਆਰਥਿਕ ਸਮਾਨਤਾ ਵਾਲਾ ਲੋਕਤੰਤਰੀ ਭਾਰਤ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਇਹ ਸਿਧਾਂਤ ਵੋਟ ਦੇ ਅਧਿਕਾਰ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸਾਨੂੰ ਡਾ. ਅੰਬੇਡਕਰ ਦੇ ਫ਼ਲਸਫ਼ੇ ਅਤੇ ਵਿਚਾਰਧਾਰਾ ਨੂੰ ਹਕੀਕਤ ਵਿੱਚ ਉਭਾਰਨ ਦੀ ਲੋੜ ਹੈ ਅਤੇ ਨੈਤਿਕਤਾ ਅਤੇ ਸਮਝਦਾਰੀ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਸਾਡਾ ਸਭ ਤੋਂ ਵੱਡਾ ਫਰਜ਼ ਹੈ।

ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਨੌਜਵਾਨਾਂ ਨੂੰ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੀਆਂ ਖਾਹਿਸ਼ਾਂ ਤਾਂ ਹੀ ਸਾਕਾਰ ਹੋ ਸਕਦੀਆਂ ਹਨ ਜੇਕਰ ਅਸੀਂ ਸਾਰੇ ਲੋਕਤੰਤਰੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਇੱਕ ਦੂਰਅੰਦੇਸ਼ੀ ਆਗੂ ਸਨ ਜਿਨ੍ਹਾਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।

Tags:

Advertisement

Latest News

ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ
Chandigarh 9 May 2024,(Azad Soch News):- ਲੋਕ ਸਭਾ ਚੋਣਾਂ-2024 (Lok Sabha Elections-2024) ਲਈ ਨਾਮਜ਼ਦਗੀਆਂ (NOMINATIONS) ਭਰਨ ਦੇ ਤੀਸਰੇ ਦਿਨ ਪੰਜਾਬ...
ਉੱਤਰਾਖੰਡ ਵਿੱਚ ਬੱਦਲ ਫਟਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,94,655 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ
ਨਾਮਜ਼ਦਗੀਆਂ ਦੇ ਤੀਜੇ ਦਿਨ 2 ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਦੋ ਦਿਨਾਂ ਸਮਾਗਮ ਦੇ ਨਾਲ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ