ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ

ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ 15 ਦਸੰਬਰ, 2024 ਤੱਕ ਵਾਧਾ

 ਫਰੀਦਕੋਟ 14 ਨਵੰਬਰ (  )

            ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਹੈ।

ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਆਈ.ਏ.ਐੱਸ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 15 ਦਸੰਬਰ, 2024 ਤੱਕ ਕਰ ਦਿੱਤੀ ਗਈ ਹੈ। ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 03 ਜਨਵਰੀ, 2025 ਨੂੰ ਕੀਤੀ ਜਾਵੇਗੀ।

ਉਨ੍ਹਾਂ ਦੱਸਿਆਂ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਫਾਰਮ ਨੰਬਰ 1 ਭਰਕੇ 15 ਦਸੰਬਰ, 2024 ਤੱਕ ਸਬੰਧਿਤ ਰਿਵਾਈਜਿੰਗ ਅਥਾਰਟੀ ਦੇ ਦਫਤਰ ਵਿਖੇ ਆਪਣਾ ਫਾਰਮ ਵੋਟਰ ਸੂਚੀ ਵਿੱਚ ਦਰਜ ਕਰਨ ਲਈ ਜਮ੍ਹਾਂ ਕਰਵਾ ਸਕਦਾ ਹੈ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 25 ਫਰਵਰੀ, 2025 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ,ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ: 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐੱਲ.ਓਜ਼., ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ।

ਉਨ੍ਹਾਂ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ। ਉਨ੍ਹਾਂ ਕੇਸਾਧਾਰੀ ਸਿੱਖ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਾਰਮ ਭਰਨ ਸਮੇਂ ਕੁਝ ਜ਼ਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ਼ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਈ.ਸੀ.ਆਈ.ਵੱਲੋਂ ਜਾਰੀ ਵੋਟਰ ਆਈ.ਡੀ.ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ.ਕਾਰਡ ਫੋਟੋ ਸਮੇਤ ਜਿਸਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨਕਾਰਡ, ਐਨ.ਪੀ.ਆਰ.ਅਧੀਨ ਆਰ.ਜੀ.ਆਈ.ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ ਆਦਿ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰਨਾ ਲਾਜ਼ਮੀ ਹੈ।

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ