ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ

ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ

ਫ਼ਰੀਦਕੋਟ 19 ਅਪ੍ਰੈਲ,2024

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਨੀਤ ਕੁਮਾਰ ਵੱਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਸਹਾਇਕ ਰਿਟਰਨਿੰਗ ਅਫਸਰਾਂ/ਨੋਡਲ ਅਫਸਰਾਂ ਨਾਲ ਰੀਵਿਊ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਮਾਹੌਲ ਵਿਚ ਚੋਣਾਂ ਦੇ ਕੰਮ ਨੂੰ ਨੇਪਰੇ ਚੜ੍ਹਾਉਣ ਲਈ ਸਮੂਹ ਅਧਿਕਾਰੀ ਆਪਸੀ ਤਾਲਮੇਲ ਅਤੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ। ਲੋਕਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਸਵੀਪ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਦਿਆਂ ਉਨ੍ਹਾਂ ਕਿਹਾ ਕਿ ਹਰੇਕ ਵੋਟਰ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰਭੈਅਲਾਲਚ ਤੋਂ ਕਰੇ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀਇਸ ਲਈ ਸਾਰੇ ਅਧਿਕਾਰੀ ਪਹਿਲਾਂ ਤੋਂ ਹੀ ਅਗੇਤੇ ਪ੍ਰਬੰਧ ਯਕੀਨੀ ਬਣਾ ਲੈਣ।

ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਘੱਟ ਤੋ ਘੱਟ 05 ਮਾਡਲ ਪਿੰਕ ਬੂਥਮਾਡਲ ਬੂਥ ਅਤੇ ਇੱਕ ਪੀ.ਡਬਲਿਊ.ਡੀ ਪੋਲਿੰਗ ਬੂਥ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋ ਰਹੀਆ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੰਗ ਵੋਟਰਾਂ ਦੀਆਂ ਵੱਧ ਤੋ ਵੱਧ ਵੋਟਾ ਬਣਵਾਈਆਂ ਜਾਣ। ਇਸ ਸਬੰਧੀ ਸਕੂਲ/ਕਾਲਜਾਂ ਮੁਖੀਆਂ ਨਾਲ ਤਾਲਮੇਲ ਕਰਕੇ ਸਕੂਲ/ਕਾਲਜਾਂ ਵਿੱਚ ਪੜਨ ਵਾਲੇ ਨੌਜਵਾਨਾ ਦੀਆਂ ਵੋਟਾਂ ਬਣ ਚੁੱਕੀਆਂ ਹਨ ਸਬੰਧੀ ਸਰਟੀਫਿਕੇਟ ਲਿਆ ਜਾਵੇ । ਜੇਕਰ ਵੋਟਾਂ ਨਹੀ ਬਣੀਆਂ ਹਨ ਜਾਂ ਘੱਟ ਬਣੀਆਂ ਹਨ ਤਾਂ ਤੁਰੰਤ ਬੀ.ਐਲ.ਓਜ਼ ਵੱਲੋਂ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀਆਂ ਵੱਲੋਂ ਚੋਣਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇ ਤਾਂ ਜੋ ਕੋਈ ਵੀ ਅਣਸੁਖਾਂਵੀ ਘਟਨਾ ਨਾ ਵਾਪਰੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ.ਜਗਜੀਤ ਸਿੰਘਐਸ.ਡੀ.ਐਮ,ਫ਼ਰੀਦਕੋਟ ਸ੍ਰੀ ਵਰੁਣ ਕੁਮਾਰਐਸ.ਡੀ.ਐਮ. ਕੋਟਕਪੂਰਾ ਸ੍ਰੀਮਤੀ ਵੀਰਪਾਲ ਕੌਰਐਸ.ਡੀ.ਐਮ. ਜੈਤੋ ਪ੍ਰਲੀਨ ਕੌਰਡੀ.ਪੀ.ਆਰ.ਓ. ਫਰੀਦਕੋਟ ਗੁਰਦੀਪ ਸਿੰਘ ਮਾਨਸ੍ਰੀਮਤੀ ਹਰਜਿੰਦਰ ਕੌਰਤਹਿਸੀਲਦਾਰ (ਚੋਣ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags:

Advertisement

Latest News

ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਖੇਡ ਅਫ਼ਸਰ ਦੇ ਵੱਲੋਂ ਜ਼ਿਲ੍ਹੇ ਵਿੱਚ ਕਰਵਾਏ ਸਵੀਪ ਟੂਰਨਾਮੈਂਟ
ਮੋਗਾ 3 ਮਈ:ਲੋਕ ਸਭਾ ਚੋਣਾਂ 2024 ਦੇ ਮਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਜ਼ਿਲ੍ਹਾ ਸਵੀਪ...
ਲੋਕ ਸਭਾ ਚੋਣਾਂ 2024 ਲਈ ਕਸ਼ਮੀਰੀ ਮਾਈਗ੍ਰੇਟ ਵੋਟਰਾਂ ਲਈ ਆਨਲਾਈਨ ਫਾਰਮ-ਐਮ ਅਤੇ ਫਾਰਮ-12 ਸੀ ਦੀ ਸੁਵਿਧਾ ਉਪਲਬੱਧ- ਸਹਾਇਕ ਰਿਟਰਨਿੰਗ ਅਫ਼ਸਰ, ਫ਼ਰੀਦਕੋਟ
ਮੋਗਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਨਾਇਆ ਵੋਟਰ ਪ੍ਰਣ ਦਿਵਸ
ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ
ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ 'ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ
ਸਿਹਤ ਵਿਭਾਗ ਵੱਲੋਂ ਵਿਸ਼ਵ ਟੀਕਾਕਰਨ ਸਪਤਾਹ ਦੌਰਾਨ 100 ਫ਼ੀਸਦੀ ਟੀਕਾਕਾਰਨ ਟੀਚਾ ਮੁਕੰਮਲ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ