ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਕਰਵਾਈ

ਮਹਿਲ ਕਲਾਂ, 16 ਜਨਵਰੀ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਬੜੇ ਉਤਸ਼ਾਹ ਨਾਲ ਕਿਸਾਨ-ਸਾਇੰਸਦਾਨ ਵਿਚਾਰ ਗੋਸ਼ਟੀ ਬਲਾਕ ਮਹਿਲ ਕਲਾਂ ਵਿਖੇ ਕਰਵਾਈ ਗਈ।
ਇਸ ਮੌਕੇ 'ਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਦੇ ਇੰਚਾਰਜ ਡਾ. ਨਵਦੀਪ ਸਿੰਘ ਗਿੱਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅੱਗੇ ਵਧਕੇ ਕਿਸਾਨੀ ਵੱਲ ਆਉਣਾ ਚਾਹੀਦਾ ਹੈ ਤਾਂ ਜੋ ਪੀ.ਏ.ਯੂ.  ਵੱਲੋਂ ਸਿਫਾਰਸ਼ ਨਵੀਆਂ ਤਕਨੀਕਾਂ ਅਪਣਾ ਕੇ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਹਨਾਂ ਮਿੱਟੀ ਦੀ ਜਾਂਚ ਕਰਵਾ ਕੇ ਹੀ ਖਾਦਾਂ ਦੀ ਵਰਤੋਂ ਕਰਨ, ਘਰੇਲੂ-ਬਗੀਚੀ, ਫਲਾਂ ਅਤੇ ਸਬਜ਼ੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।
ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ, ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਨੇ ਕਿਸਾਨਾਂ ਨਾਲ ਨਦੀਨਾਂ ਦੀ ਸਮੱਸਿਆ, ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਨੁਕਤੇ ਸਾਂਝੇ ਕੀਤੇ।ਕਿਸਾਨਾਂ ਨੂੰ ਕਣਕ ਦੀ ਫ਼ਸਲ ਤੋਂ ਚੰਗਾ ਝਾੜ ਲੈਣ ਲਈ ਖੁਰਾਕੀ ਤੱਤਾਂ ਬਾਰੇ ਜਾਗਰੂਕ ਕੀਤਾ। ਉਹਨਾਂ ਜ਼ਮੀਨ ਦੀ ਸਿਹਤ ਵਧਾਉਣ ਲਈ ਰੂੜੀ ਖਾਦ, ਹਰੀ ਖਾਦ ਅਤੇ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲਣ 'ਤੇ ਜੋਰ ਦਿੱਤਾ।
ਡਾ. ਹਰਮਨਦੀਪ ਸਿੰਘ, ਖੇਤੀਬਾੜੀ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਰਨਾਲਾ ਨੇ ਕਿਸਾਨਾਂ ਨੂੰ ਵਿਭਾਗ ਵੱਲੋਂ ਖੇਤੀ ਮਸ਼ੀਨਰੀ ਅਤੇ ਜਿਪਸਮ ਤੇ ਦਿੱਤੀ ਜਾਣ ਵਾਲੀ ਸਬਸਿਡੀ ਬਾਰੇ ਜਾਣੂੰ ਕਰਵਾਇਆ। ਡਾ. ਲਖਵਿੰਦਰ ਸਿੰਘ, ਬਾਗਬਾਨੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਬਾਗਾਂ ਦੀ ਮਹੱਤਤਾ ਅਤੇ ਬਾਗਬਾਨੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਬਾਰੇ ਜਾਗਰੂਕ ਕੀਤਾ। ਸਨਵਿੰਦਰ ਸਿੰਘ, ਬਲਾਕ ਤਕਨੀਕੀ ਮੈਨੇਜਰ ਨੇ ਕਿਸਾਨਾਂ ਨੂੰ ਨਹਿਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਸਬਸਿਡੀਆਂ ਬਾਰੇ ਦੱਸਿਆ।
ਇਸ ਮੌਕੇ ਅਗਾਂਹਵਧੂ ਕਿਸਾਨ ਪ੍ਰੀਤਮ ਸਿੰਘ, ਅਮਰੀਕ ਸਿੰਘ, ਸੁਖਜਿੰਦਰ ਸਿੰਘ, ਦਰਸਨ ਸਿੰਘ ਅਤੇ ਅਮਰ ਸਿੰਘ ਨੇ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਅ ਸਾਂਝੇ ਕੀਤੇ।

ਅਖੀਰ ਵਿੱਚ ਡਾ. ਅਮਨਦੀਪ ਕੌਰ ਨੇ ਆਏ ਹੋਏ ਸਾਰੇ ਕਿਸਾਨ ਵੀਰਾਂ ਅਤੇ ਅਫ਼ਸਰ ਸਹਿਬਾਨਾਂ ਦਾ ਧੰਨਵਾਦ ਕੀਤਾ।
Tags:

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ