ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ - ਡਾ. ਕੁਲਵੰਤ ਸਿੰਘ

ਕਿਸਾਨ ਨਰਮੇ ਤੇ ਗੁਲਾਬੀ ਸੁੰਡੀ ਦੇ ਹਮਲੇ ਤੋ ਸੁਚੇਤ ਰਹਿਣ -  ਡਾ. ਕੁਲਵੰਤ ਸਿੰਘ

ਫਰੀਦਕੋਟ 13 ਜੂਨ ()    ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਵਿੱਚ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਤੋ ਬਚਾਉਣ ਲਈ ਜਿਲ੍ਹੇ ਵਿੱਚ ਜਿਲ੍ਹਾ ਪੱਧਰਬਲਾਕ ਪੱਧਰਸਰਕਲ ਪੱਧਰ ਦੀਆਂ 15 ਸਰਵੇਖਣ ਟੀਮਾਂ ਬਣਾਈਆ ਗਈਆ ਹਨ, ਜੋ ਕਿ ਨਰਮੇ ਦੀ ਫਸਲ ਦਾ ਹਫਤਾਵਾਰੀ ਸਰਵੇਖਣ ਕਰ ਰਹੀਆਂ ਹਨ। ਨਰਮੇ-ਕਪਾਹ ਵਿੱਚ ਕੀੜੇ ਮਕੌੜਿਆਂ ਦੀ ਸਰਬਪੱਖੀ ਰੋਕਥਾਮ ਲਈ ਪਿੰਡ ਪੱਧਰ ਉਪਰ ਕਿਸਾਨ ਜਾਗਰੂਕਤਾ ਕੈਂਪ ਵੀ ਲਗਾਏ ਜਾ ਰਹੇ ਹਨ।

ਇਸ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਕਪਾਹ ਨੇ ਦੱਸਿਆ ਕਿ ਗੁਲਾਬੀ ਸੁੰਡੀ ਫੁੱਲ ਡੋਡੀਆਂਫੁੱਲਾਂ ਅਤੇ ਟੀਡਿਆਂ ਦਾ ਨੁਕਸਾਨ ਕਰਦੀ ਹੈ। ਹਮਲੇ ਵਾਲੇ ਫੁੱਲ ਭੰਬੀਰੀਆਂ ਬਣ ਜਾਂਦੇ ਹਨਜਿੰਨ੍ਹਾਂ ਵਿੱਚ ਪ੍ਰਾਗਣ ਨਾਲ ਲੱਥ ਪੱਥ ਗੁਲਾਬੀ ਸੁੰਡੀਆਂ ਪਈਆਂ ਨਜਰ ਆਉਦੀਆਂ ਹਨ। ਸੁੰਡੀਆਂ ਟੀਡੇ ਵਿੱਚ ਬਣ ਰਹੇ ਬੀਜ਼ਾਂ ਨੂੰ ਖਾਂਦੀਆਂ ਹਨ ਜਿਸ ਕਰਕੇ ਟੀਡੇ ਵਿੱਚ ਬਣ ਰਹੀ ਰੂੰ ਵੀ ਖਰਾਬ ਹੋ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਗੁਲਾਬੀ ਸੁੰਡੀ ਦੇ ਸੰਭਾਵੀ ਹਮਲੇ ਤੋ ਘਬਰਾਉਣ ਦੀ ਲੋੜ ਨਹੀ ਹੈਬਲਕਿ ਇਸ ਕੀੜੇ ਦੀ ਰੋਕਥਾਮ ਲਈ ਲਗਾਤਾਰ ਖੇਤਾਂ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ। ਸੁੰਡੀ ਦਾ ਹਮਲਾ ਹੋਣ ਦੀ ਸੂਰਤ ਵਿੱਚ ਕਿਸਾਨ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋ ਸ਼ਿਫਾਰਸ਼ ਕੀਟਨਾਸ਼ਕਾਂ ਦੀ ਸਪਰੇਅ ਹੀ ਕਰਨ।

ਉਨ੍ਹਾਂ ਦੱਸਿਆ ਕਿ ਨਰਮੇ ਵਿੱਚ ਗੁਲਾਮੀ ਸੁੰਡੀ ਦੀ ਰੋਕਥਾਮ ਲਈ ਏ.ਬੀ. ਕੋਟਸਪਿੰਨ ਮਿਲ ਜੈਤੋ ਦੇ ਸਹਿਯੋਗ ਨਾਲ 400 ਫਿਰਮੋਨ ਟਰੈਪ ਜਿਲਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਵਿਖੇ ਲਗਵਾਏ ਜਾ ਰਹੇ ਹਨ। ਇਸ ਮੌਕੇ ਤੇ ਸ੍ਰੀ ਦੀਪਕ ਗਰਗ ਮੈਨੇਜਿੰਗ ਡਾਇਰੈਕਟਰ ਏ.ਬੀ. ਕੋਟਸਪਿੰਨ ਮਿੱਲ ਨੂੰ ਕਿਸਾਨ ਹਿਤ ਵਿੱਚ ਦਿੱਤੇ ਇਸ ਸਹਿਯੋਗ ਲਈ ਡਾ. ਚਰਨਜੀਤ ਸਿੰਘਡਿਪਟੀ ਡਾਇਰੈਕਟਰ ਕਪਾਹ ਵਿਸਥਾਰ ਅਤੇ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਵਲੋਂ ਉਚੇਚੇ ਤੌਰ ਤੇ ਵਿਸ਼ੇਸ਼ ਸਨਮਾਨ ਦਿੱਤਾ ਗਿਆ। ਇਸ ਮੌਕੇ ਤੇ ਬਲਾਕ ਖੇਤੀਬਾੜੀ ਅਫਸਰ ਫਰੀਦਕੋਟ-ਕੋਟਕਪੂਰਾਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਅਤੇ ਖੇਤੀਬਾੜੀ ਅਧਿਕਾਰੀ ਸ਼ਾਮਿਲ ਸਨ।

 

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646